Breaking News
Home / ਕੈਨੇਡਾ / Front / ‘ਅਕਾਲੀ ਦਲ ਵਾਰਸ ਪੰਜਾਬ ਦੇ’ ਵੱਲੋਂ ਚੰਡੀਗੜ੍ਹ ਅਤੇ ਅੰਮਿ੍ਰਤਸਰ ’ਚ ਖੋਲ੍ਹੇ ਜਾਣਗੇ ਦਫ਼ਤਰ

‘ਅਕਾਲੀ ਦਲ ਵਾਰਸ ਪੰਜਾਬ ਦੇ’ ਵੱਲੋਂ ਚੰਡੀਗੜ੍ਹ ਅਤੇ ਅੰਮਿ੍ਰਤਸਰ ’ਚ ਖੋਲ੍ਹੇ ਜਾਣਗੇ ਦਫ਼ਤਰ


ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੱਲੋਂ ਕੀਤਾ ਗਿਆ ਐਲਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਨਵੀਂ ਬਣੀ ਪਾਰਟੀ ‘ਅਕਾਲੀ ਦਲ ਵਾਰਸ ਪੰਜਾਬ ਦੇ’ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਵਿਚ ਅਰਦਾਸ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਸੇਮ ਸਿੰਘ ਅਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅਸੀਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਸੁਰੱਖਿਆ ਲਈ ਵੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦਾ ਚਿਹਰਾ ਸਨ ਪਰ ਹੁਣ ਨਹੀਂ, ਕਿਉਂਕਿ ਉਨ੍ਹਾਂ ਨੇ ਪੰਜਾਬ ਦੀ ਬਿਹਤਰੀ ਲਈ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਉਹ ਜਥੇਦਾਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸਿੰਘ ਸਾਹਿਬਾਨ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਚੰਡੀਗੜ੍ਹ ਤੇ ਅੰਮਿ੍ਰਤਸਰ ਵਿਚ ਦਫ਼ਤਰ ਹੋਣਗੇ। ਉਨ੍ਹਾਂ ਕਿਹਾ ਕਿ ਅਸੀਂ ਪਾਰਟੀ ਦੀ ਸੱਤ ਮੈਂਬਰੀ ਸੰਵਿਧਾਨ ਅਤੇ ਏਜੰਡਾ ਕਮੇਟੀ ਬਣਾਈ ਹੈ ਜੋ ਪਾਰਟੀ ਦੇ ਸੰਵਿਧਾਨ ਦਾ ਫ਼ੈਸਲਾ ਕਰੇਗੀ। ਇਸ ਮੌਕੇ ਹੋਰ ਆਗੂ ਵੀ ਮੌਜੂਦ ਸਨ।

Check Also

ਚੈਂਪੀਅਨ ਟਰਾਫੀ ਲਈ ਭਾਰਤੀ ਕ੍ਰਿਕਟ ਟੀਮ ਦਾ ਕੀਤਾ ਗਿਆ ਐਲਾਨ

ਰੋਹਿਤ ਸ਼ਰਮਾ ਕਪਤਾਨ ਅਤੇ ਸ਼ੁਭਮਨ ਗਿੱਲ ਹੋਣਗੇ ਟੀਮ ਦਾ ਉਪ ਕਪਤਾਨ ਨਵੀਂ ਦਿੱਲੀ/ਬਿਊਰੋ ਨਿਊਜ਼ : …