24 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ
ਮੁੰਬਈ/ਬਿਊਰੋ ਨਿਊਜ਼ : ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਕੋਰਟ ਵਿਚ ਪੇਸ਼ ਕਰਕੇ 24 ਜਨਵਰੀ ਤੱਕ ਰਿਮਾਂਡ ਹਾਸਲ ਕਰ ਲਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲਾਵਰ, ਜੋ ਬੰਗਲਾਦੇਸ਼ੀ ਨਾਗਰਿਕ ਹੈ, ਇਸ ਗੱਲੋਂ ਅਣਜਾਣ ਸੀ ਕਿ ਉਹ ਬੌਲੀਵੁੱਡ ਅਦਾਕਾਰ ਦੇ ਘਰ ਵਿਚ ਦਾਖ਼ਲ ਹੋਇਆ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਲਜ਼ਮ ਚੋਰੀ ਕਰਨ ਦੇ ਇਰਾਦੇ ਨਾਲ ਘਰ ਵਿਚ ਵੜਿਆ ਸੀ। ਅਧਿਕਾਰੀ ਨੇ ਕਿਹਾ ਕਿ ਹਮਲਾਵਰ ਨੂੰ ਨਾਲ ਲੱਗਦੇ ਠਾਣੇ ਜਲ੍ਹਿੇ ਵਿਚ ਗੋਦਬਾਂਦਰ ਰੋਡ ਸਥਿਤ ਹੀਰਾਨੰਦਾਨੀ ਐਸਟੇਟ ਤੋਂ ਕਾਬੂ ਕੀਤਾ ਗਿਆ ਹੈ। ਪੁਲੀਸ ਨੇ ਕਿਹਾ ਕਿ ਉਹ ਇਸ ਹਮਲੇ ਪਿੱਛੇ ਕੌਮਾਂਤਰੀ ਸਾਜਸ਼ਿ ਦੇ ਦਾਅਵੇ ਤੋਂ ਇਨਕਾਰ ਨਹੀਂ ਕਰ ਸਕਦੀ।
Check Also
ਡੋਨਾਲਡ ਟਰੰਪ ਨੇ ਟੈਰਿਫ ਡੈਡਲਾਈਨ 1 ਅਗਸਤ ਤੱਕ ਵਧਾਈ
ਕਿਹਾ : ਅਮਰੀਕਾ ਤੇ ਭਾਰਤ ਵਿਚਾਲੇ ਵਪਾਰ ਸਮਝੌਤਾ ਸਿਰੇ ਚੜ੍ਹਨ ਦੇ ਨੇੜੇ ਵਾਸ਼ਿੰਗਟਨ/ਬਿਊਰੋ ਨਿਊਜ਼ …