21.8 C
Toronto
Sunday, October 5, 2025
spot_img
HomeਕੈਨੇਡਾFrontਕੋਲਕਾਤਾ ’ਚ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਦੇ ਦੋਸ਼ੀ ਨੂੰ...

ਕੋਲਕਾਤਾ ’ਚ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਦੇ ਦੋਸ਼ੀ ਨੂੰ ਉਮਰਕੈਦ

ਘਟਨਾ ਦੇ 164 ਦਿਨਾਂ ਬਾਅਦ ਸੁਣਾਇਆ ਗਿਆ ਫੈਸਲਾ
ਕੋਲਕਾਤਾ/ਬਿਊਰੋ ਨਿਊਜ਼
ਕੋਲਕਾਤਾ ਦੇ ਆਰਜੀ ਕਰ ਮੈਡੀਕਲ ਤੇ ਹਸਪਤਾਲ ਵਿਚ ਟਰੇਨੀ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਦੇ ਦੋਸ਼ੀ ਸੰਜੇ ਰੌਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸਿਆਲਦਾਹ ਅਦਾਲਤ ਦੇ ਜੱਜ ਅਨਿਬਰਨ ਦਾਸ ਨੇ ਇਸ ਮਾਮਲੇ ਵਿਚ ਪੱਛਮੀ ਬੰਗਾਲ ਦੀ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਪੀੜਤ ਪਰਿਵਾਰ ਨੂੰ 17 ਲੱਖ ਰੁਪਏ ਮੁਆਵਜ਼ਾ ਦੇਵੇ। ਹਾਲਾਂਕਿ ਪਰਿਵਾਰ ਨੇ ਇਹ ਰਾਸ਼ੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ 18 ਜਨਵਰੀ ਨੂੰ ਸੰਜੇ ਰੌਏ ਨੂੰ ਦੋਸ਼ੀ ਠਹਿਰਾਇਆ ਸੀ ਅਤੇ ਘਟਨਾ ਦੇ 164 ਦਿਨ ਬਾਅਦ ਇਸ ’ਤੇ ਫੈਸਲਾ ਆਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੀਬੀਆਈ ਅਤੇ ਪੀੜਤ ਪਰਿਵਾਰ ਨੇ ਦੋਸ਼ੀ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਉਧਰ ਦੂਜੇ ਪਾਸੇ ਦੋਸ਼ੀ ਸੰਜੇ ਰੌਏ ਦੇ ਪਰਿਵਾਰ ਨੇ ਕਿਹਾ ਕਿ ਉਹ ਇਸ ਫੈਸਲੇ ਦੇ ਖਿਲਾਫ ਅਪੀਲ ਨਹੀਂ ਕਰਨਗੇ।
RELATED ARTICLES
POPULAR POSTS