ਅੱਤਵਾਦ, ਵੱਖਵਾਦ ਅਤੇ ਕੱਟੜਵਾਦ ਵਿਰੁੱਧ ਆਵਾਜ਼ ਉਠਾਉਣ ਦਾ ਸੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਆਏ ਬਰਤਾਨਵੀ ਵਫਦ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਅੱਤਵਾਦ, ਵੱਖਵਾਦ ਅਤੇ ਕੱਟੜਵਾਦ ਵਿਰੁੱਧ ઠਇੱਕਜੁੱਟ ਹੋ ਕੇ ਆਵਾਜ਼ ਉਠਾਉਣ ਦਾ ਸੱਦਾ ਦਿੱਤਾ।
ਇਹ ਜ਼ਿਕਰਯੋਗ ਹੈ ਕਿ ਇੱਕ ਮਹੀਨਾਂ ਪਹਿਲਾਂ ਹੀ ਬਰਤਾਨਵੀ ਸੰਸਦ ਵਿੱਚ ਕਸ਼ਮੀਰ ਸਬੰਧੀ ਮਤੇ ਉੱਤੇ ਚਰਚਾ ਕੀਤੀ ਗਈ ਸੀ। ਇੱਥੇ ਬਰਤਾਨਵੀ ਸੰਸਦ ਦੇ ਅੱਠ ਮੈਂਬਰੀ ਵਫਦ ਦੀ ਮੇਜ਼ਬਾਨੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਭਾਰਤ ਅਤੇ ਬਰਤਾਨੀਆ ਅੱਤਵਾਦ ਵਿਰੁੱਧ ਵਿਸ਼ਵ ਪੱਧਰ ਉੱਤੇ ਕੁਦਰਤੀ ਭਾਈਵਾਲ ਹਨ। ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟਿਸ਼ ਸੰਸਦ ਦੇ ਅੱਠ ਮੈਂਬਰੀ ਵਫ਼ਦ ਦੇ ਨਾਲ ਵਿਚਾਰ ਵਟਾਂਦਰੇ ਦੌਰਾਨ ਕਿਹਾ ਕਿ ਸਾਨੂੰ ਇੱਕਜੁੱਟ ਹੋ ਕੇ ਅੱਤਵਾਦ, ਵੱਖਵਾਦ ਅਤੇ ਕੱਟੜਵਾਦ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਵੱਲੋਂ ਵਫਦ ਕੋਲ ਅੱਤਵਾਦ ਦਾ ਮੁੱਦਾ ਉਠਾਉਣਾ ਇਸ ਕਰਕੇ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ 20 ਜਨਵਰੀ ਨੂੰ ਬਰਤਾਨਵੀ ਸੰਸਦ ਵਿੱਚ ਕਸ਼ਮੀਰ ਵਿੱਚ ਵਧ ਰਹੀ ਹਿੰਸਾ ਅਤੇ ઠਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਉੱਤੇ ਚਰਚਾ ਹੋਈ ਸੀ। ઠ
ਇਸ ਮਤੇ ਵਿੱਚ ਪਾਕਿਸਤਾਨ ਅਤੇ ਭਾਰਤ ਨੂੰ ਬਰਤਾਨੀਆ ਦੀ ਸਰਕਾਰ ਨੇ ਸੱਦਾ ਦਿੱਤਾ ਸੀ ਕਿ ਉਹ ਅਮਨ ਦੀ ਸਥਾਪਤੀ ਲਈ ਕਸ਼ਮੀਰ ਵਿੱਚ ਕਸ਼ਮੀਰੀ ਲੋਕਾਂ ਦੇ ਅਧਿਕਾਰ ਲਈ ਸੰਯੁਕਤ ਰਾਸ਼ਟਰ ਦੇ ਮਤੇ ਅਨੁਸਾਰ ਉਨ੍ਹਾਂ ਨੂੰ ਆਪਣਾ ਭਵਿੱਖ ਆਪ ਤੈਅ ਕਰਨ ਲਈ ਗੱਲਬਾਤ ਸ਼ੁਰੂ ਕਰਨ ਤਾਂ ਜੋ ਇਸ ਮਸਲੇ ਦਾ ਸਥਾਈ ਹੱਲ ਹੋ ਸਕੇ।
Check Also
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 21 ਦਿਨਾਂ ਦੀ ਪੈਰੋਲ
ਰਾਮ ਰਹੀਮ ਨੇ ਸ਼ਰਧਾਲੂਆਂ ਨੂੰ ਡੇਰਾ ਸਿਰਸਾ ‘ਚ ਨਾ ਆਉਣ ਦੀ ਕੀਤੀ ਅਪੀਲ ਸਿਰਸਾ/ਬਿਊਰੋ ਨਿਊਜ਼ …