Breaking News
Home / ਕੈਨੇਡਾ / Front / ਦੇਸ਼ ਦੀਆਂ ਨੀਤੀਆਂ ਦਾ ਆਮ ਲੋਕਾਂ ਨੂੰ ਨੁਕਸਾਨ : ਰਾਹੁਲ ਗਾਂਧੀ

ਦੇਸ਼ ਦੀਆਂ ਨੀਤੀਆਂ ਦਾ ਆਮ ਲੋਕਾਂ ਨੂੰ ਨੁਕਸਾਨ : ਰਾਹੁਲ ਗਾਂਧੀ

ਰਾਹੁਲ ਨੇ ਪੀਐਮ ਮੋਦੀ ਦੇ ਵਿਕਸਿਤ ਭਾਰਤ ਮਾਡਲ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਆਰਥਿਕ ਨੀਤੀਆਂ ’ਤੇ ਸਿਆਸੀ ਹਮਲਾ ਕੀਤਾ ਹੈ। ਰਾਹੁਲ ਨੇ ਭਾਰਤ ’ਚ ਅਰਥਵਿਵਸਥਾ ਦੀਆਂ ਕਮੀਆਂ ਦਰਸਾਉਂਦੇ ਹੋਏ ਸਵਾਲ ਚੁੱਕਿਆ ਕਿ ਕੀ ਦੇਸ਼ ਦੇ ਮਿਹਨਤੀ ਨਾਗਰਿਕਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਯੋਗ ਹਿੱਸਾ ਮਿਲ ਰਿਹਾ ਹੈ? ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਦੇਸ਼ ਦੀਆਂ ਨੀਤੀਆਂ ਆਮ ਲੋਕਾਂ ਨੂੰ ਨੁਕਸਾਨ ਅਤੇ ਕਾਰਪੋਰੇਟਾਂ ਨੂੰ ਲਾਭ ਪਹੁੰਚਾ ਰਹੀਆਂ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਮੈਨੂਫੈਕਚਰਿੰਗ ਖੇਤਰ ਦੀ ਅਰਥਵਿਵਸਥਾ ਵਿੱਚ ਹਿੱਸੇਦਾਰੀ 60 ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ’ਤੇ ਹੈ। ਇਸ ਕਾਰਨ ਰੁਜ਼ਗਾਰ ਦੇ ਮੌਕੇ ਤੇਜ਼ੀ ਨਾਲ ਘਟ ਰਹੇ ਹਨ ਅਤੇ ਨੌਜਵਾਨਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਇਸਦੇ ਨਾਲ ਹੀ ਕਿਸਾਨੀ ਖੇਤਰ ਵਿੱਚ ਬਦਹਾਲੀ ਬਾਰੇ ਮੁੱਦਾ ਉਠਾਉਂਦਿਆਂ ਰਾਹੁਲ ਨੇ ਕਿਹਾ ਕਿ ਕਿਸਾਨ ਅਤੇ ਖੇਤ ਮਜ਼ਦੂਰ ਮੁਸ਼ਕਲ ਨਾਲ ਆਪਣਾ ਗੁਜ਼ਾਰਾ ਕਰ ਰਹੇ ਹਨ।

Check Also

ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ

‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …