ਸੈਫ ’ਤੇ ਲੰਘੇ ਦਿਨੀਂ ਹਮਲਾਵਰ ਵੱਲੋਂ ਚਾਕੂ ਨਾਲ ਕੀਤਾ ਗਿਆ ਸੀ ਹਮਲਾ
ਮੁੰਬਈ/ਬਿਊਰੋ ਨਿਊਜ਼ : ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਨੂੰ ਅੱਜ ਪੰਜ ਦਿਨਾਂ ਮਗਰੋਂ ਮੁੰਬਈ ਦੇ ਲੀਲਾਵਤੀ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। ਇਸ ਮੌਕੇ ਸੈਫ ਦੇ ਨਾਲ ਉਨ੍ਹਾਂ ਧੀ ਸਾਰਾ ਅਲੀ ਖਾਨ ਅਤੇ ਉਨ੍ਹਾਂ ਦੀ ਮਾਂ ਸ਼ਰਮੀਲਾ ਟੈਗੌਰ ਮੌਜੂਦ ਸਨ। ਸੈਫ ਅਲੀ ਖਾਨ ’ਤੇ ਲੰਘੀ 15 ਜਨਵਰੀ ਨੂੰ ਉਨ੍ਹਾਂ ਦੇ ਘਰ ਵਿਚ ਹੀ ਇਕ ਹਮਲਾਵਰ ਵੱਲੋਂ ਚਾਕੂ ਨਾਲ ਹਮਲਾ ਕੀਤਾ ਗਿਆ ਸੀ ਅਤੇ ਇਸ ਹਮਲੇ ਦੌਰਾਨ ਸੈਫ ਅਲੀ ਗੰਭੀਰ ਜਖਮੀ ਹੋ ਗਏ ਸਨ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੈਫ ਹੁਣ ਗੁਰਸ਼ਰਨ ਅਪਾਰਟਮੈਂਟ ਵਿਚ ਨਹੀਂ ਰਹਿਣਗੇ, ਜਿੱਥੇ ਉਨ੍ਹਾਂ ’ਤੇ ਹਮਲਾ ਹੋਇਆ ਸੀ। ਉਨ੍ਹਾਂ ਦਾ ਸਮਾਨ ਨੇੜਲੇ ਫਾਰਚੂਨ ਹਾਈਟਸ ਵਿਚ ਸ਼ਿਫ਼ਟ ਕੀਤਾ ਗਿਆ ਹੈ ਅਤੇ ਇਥੇ ਹੀ ਉਨ੍ਹਾਂ ਦਾ ਦਫ਼ਤਰ ਹੈ। ਸੈਫ ’ਤੇ ਹੋਏ ਹਮਲੇ ਦੇ ਮਾਮਲੇ ’ਚ ਪੁਲਿਸ ਨੇ ਇਕ ਬੰਗਲਾਦੇਸ਼ੀ ਨਾਗਰਿਕ ਸ਼ਰੀਫੁਲ ਨੂੰ ਗਿ੍ਰਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਪੁਲਿਸ ਹਿਰਾਸਤ ਵਿਚ ਹੈ।
Check Also
ਪੰਜਾਬ ਨੂੰ ਮਿਲੇ ਦੋ ਨਵੇਂ ਸੂਚਨਾ ਕਮਿਸ਼ਨਰ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਅਹੁਦੇ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਸੂਚਨਾ …