ਹੁਣ ਆਯੂਸ਼ਮਾਨ ਅਰੋਗਿਆ ਕੇਂਦਰ ਦੇ ਨਾਮ ਨਾਲ ਜਾਣੇ ਜਾਣਗੇ ਇਹ ਕਲੀਨਿਕ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸ਼ਹਿਰੀ ਖੇਤਰਾਂ ’ਚ 242 ਆਮ ਆਦਮੀ ਕਲੀਨਿਕ, 2889 ਹੈਲਥ ਐਂਡ ਵੈਲਨੈਸ ਸੈਟਰ, 2403 ਸਬ ਸੈਂਟਰ ਅਤੇ 266 ਮੁੱਢਲੀ ਸਹਾਇਤਾ ਵਾਲੇ ਸਿਹਤ ਕੇਂਦਰ ਹੁਣ ਆਯੂਸ਼ਮਾਨ ਅਰੋਗਿਆ ਕੇਂਦਰ ਦੇ ਨਾਮ ਨਾਲ ਜਾਣੇ ਜਾਣਗੇ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਕੇਂਦਰਾਂ ਦੇ ਨਾਮ ਬਦਲਣੇ ਸ਼ੁਰੂ ਕਰ ਦਿੱਤੇ ਹਨ। ਲੁਧਿਆਣਾ ਜ਼ਿਲ੍ਹੇ ਦੇ 94 ਵਿਚੋਂ 65 ਆਮ ਆਦਮੀ ਕਲੀਨਿਕ ਹੁਣ ਆਯੂਸ਼ਮਾਨ ਅਰੋਗਿਆ ਕੇਂਦਰ ਦੇ ਨਾਮ ਨਾਲ ਜਾਣੇ ਜਾਣਗੇ। ਇਨ੍ਹਾਂ ਕਲੀਨਿਕਾਂ ’ਤੇ ਨਵੇਂ ਬੋਰਡ ਲਗਾ ਦਿੱਤੇ ਗਏ ਹਨ ਅਤੇ ਇਨ੍ਹਾਂ ਉਪਰੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਵੀ ਹਟਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਕਲੀਨਿਕਾਂ ਦੇ ਨਾਮਾਂ ’ਤੇ ਇਤਰਾਜ਼ ਪ੍ਰਗਟਾਇਆ ਸੀ ਕਿ ਕੇਂਦਰ ਸਰਕਾਰ ਦੇ ਪੈਸੇ ਨਾਲ ਸੂਬਾ ਸਰਕਾਰ ਆਪਣੇ ਨਾਮਾਂ ਦਾ ਪ੍ਰਚਾਰ ਨਹੀਂ ਕਰ ਸਕਦੀ। ਜਿਸ ਤੋਂ ਬਾਅਦ ਬੋਰਡ ਬਦਲਣ ਦੀ ਜਿੰਮੇਵਾਰੀ ਜ਼ਿਲ੍ਹਾ ਸਿਹਤ ਕਮੇਟੀਆਂ ਨੂੰ ਦਿੱਤੀ ਗਈ ਸੀ। ਨਵੇਂ ਲਗਾਏ ਗਏ ਬੋਰਡਾਂ ’ਤੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ’ਚ ਆਯੂਸ਼ਮਾਨ ਅਰੋਗਿਆ ਕੇਂਦਰ ਲਿਖਿਆ ਹੋਇਆ ਹੈ।
Check Also
ਪੰਜਾਬ ਨੂੰ ਮਿਲੇ ਦੋ ਨਵੇਂ ਸੂਚਨਾ ਕਮਿਸ਼ਨਰ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਅਹੁਦੇ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਸੂਚਨਾ …