ਮੀਟਿੰਗ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਸੁਖਬੀਰ ਬਾਦਲ ਵੀ ਰਹੇ ਮੌਜੂਦ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਐਸਜੀਪੀਸੀ ਮੈਂਬਰਾਂ ਦੀ ਅੱਜ ਚੰਡੀਗੜ੍ਹ ਸਥਿਤ ਦਫ਼ਤਰ ’ਚ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਦਾ ਮੁੱਖ ਏਜੰਡਾ ਐਸਜੀਪੀਸੀ ਦੀਆਂ ਵੋਟਰ ਸੂਚੀਆਂ ’ਚ ਗੜਬੜੀ ’ਤੇ ਕੇਂਦਰਤ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਵਿਚ ਕਈ ਖਾਮੀਆਂ ਹਨ ਜਦਕਿ ਕਈ ਹੋਰ ਧਰਮਾਂ ਦੇ ਲੋਕਾਂ ਨੇ ਵੀ ਸ਼ੋ੍ਰਮਣੀ ਕਮੇਟੀ ਦੀਆਂ ਵੋਟਾਂ ਬਣਾ ਰੱਖੀਆਂ ਹਨ। ਜਦਕਿ ਕਈ ਥਾਵਾਂ ’ਤੇ ਪੂਰੇ-ਪੂਰੇ ਪਿੰਡ ਦੀਆਂ ਵੋਟਾਂ ਹੀ ਗਾਇਬ ਹਨ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਅਕਤੀਆਂ ’ਤੇ ਗੜਬੜੀ ਕਰਨ ਦਾ ਆਰੋਪ ਲਗਾਇਆ। ਡਾ. ਚੀਮਾ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਗੁਰਦੁਆਰਾ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਜਾਵੇਗੀ।
Check Also
ਪੰਜਾਬ ਨੂੰ ਮਿਲੇ ਦੋ ਨਵੇਂ ਸੂਚਨਾ ਕਮਿਸ਼ਨਰ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਅਹੁਦੇ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਸੂਚਨਾ …