Breaking News
Home / ਕੈਨੇਡਾ / Front / ਸ਼ੋ੍ਮਣੀ ਅਕਾਲੀ ਦਲ ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਸ਼ੋ੍ਮਣੀ ਅਕਾਲੀ ਦਲ ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ


ਸ਼ੋ੍ਮਣੀ ਕਮੇਟੀ ਦੀ ਚੋਣਾਂ ਲਈ ਬਣੀਆਂ ਵੋਟਰ ਸੂਚੀਆਂ ’ਚ ਹੋਈ ਗੜਬੜੀ ਦਾ ਮੁੱਦਾ ਚੁੱਕਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਅੱਜ ਮੁਲਾਕਾਤ ਕੀਤੀ ਗਈ। ਵਫਦ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਬਣੀਆਂ ਵੋਟਰ ਸੂਚੀਆਂ ਵਿਚ ਹੋਈ ਗੜਬੜੀ ਦਾ ਮੁੱਦਾ ਚੁੱਕਿਆ ਗਿਆ ਅਤੇ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਨਾਮ ਪਿੱਛੇ ਸਿੰਘ ਅਤੇ ਕੌਰ ਨਹੀਂ ਲਗਦਾ ਉਹ ਵੀ ਵੋਟਰ ਸੂਚੀ ਵਿਚ ਸ਼ਾਮਲ ਹਨ। ਅਕਾਲੀ ਦਲ ਦੇ ਵਫਦ ਨੇ ਇਨ੍ਹਾਂ ਵੋਟਰ ਸੂਚੀਆਂ ਦੀ ਨਿਰਪੱਖ ਜਾਂਚ ਮੰਗੀ ਅਤੇ ਵੋਟਰ ਸੂਚੀਆਂ ਤਿਆਰ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਅਤੇ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਸਨ।

Check Also

ਦਿੱਲੀ ਤੋਂ ਵਾਸ਼ਿੰਗਟਨ ਜਾ ਰਹੀ ਏਅਰ ਇੰਡੀਆ ਦੀ ਉਡਾਣ ’ਚ ਆਈ ਤਕਨੀਕੀ ਖਰਾਬੀ

ਏਅਰ ਲਾਈਨ ਵਲੋਂ ਯਾਤਰੀਆਂ ਨੂੰ ਪੂਰੇ ਰਿਫੰਡ ਦੀ ਕੀਤੀ ਗਈ ਸੀ ਪੇਸ਼ਕਸ਼ ਨਵੀਂ ਦਿੱਲੀ/ਬਿਊਰੋ ਨਿਊਜ਼ …