Breaking News
Home / ਹਫ਼ਤਾਵਾਰੀ ਫੇਰੀ / ਵਿਸ਼ਵ ਪੰਜਾਬੀ ਕਾਨਫਰੰਸ ‘ਚ ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਦਾ ਅਹਿਦ

ਵਿਸ਼ਵ ਪੰਜਾਬੀ ਕਾਨਫਰੰਸ ‘ਚ ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਦਾ ਅਹਿਦ

ਤਿੰਨ ਰੋਜ਼ਾ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਲਾਹੌਰ ‘ਚ ਸੰਪੰਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਲਾਹੌਰ ਵਿਖੇ ਤਿੰਨ ਰੋਜ਼ਾ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਪੰਜਾਬੀ ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਅਤੇ ਇਸਦੇ ਪ੍ਰਚਾਰ ਤੇ ਪਸਾਰ ਲਈ ਸੁਹਿਰਦ ਯਤਨ ਕਰਨ ਦੇ ਅਹਿਦ ਨਾਲ ਸੰਪੰਨ ਹੋ ਗਈ। ਕਾਨਫਰੰਸ ਦੇ ਮੁੱਖ ਪ੍ਰਬੰਧਕ ਤੇ ਸਾਬਕਾ ਵਜ਼ੀਰ ਫਖਰ ਜ਼ਮਾਨ ਨੇ ਬੁੱਧਵਾਰ ਨੂੰ ਸਮਾਪਤੀ ਸੈਸ਼ਨ ਦੌਰਾਨ ਵਫਦ ਵਿੱਚ ਸ਼ਾਮਲ ਸਾਰੇ ਮੈਂਬਰਾਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ। ਫਖਰ ਜ਼ਮਾਨ, ਡਾ. ਦੀਪਕ ਮਨਮੋਹਨ ਸਿੰਘ, ਸਹਿਜਪ੍ਰੀਤ ਸਿੰਘ ਮਾਂਗਟ ਤੇ ਗੁਰਭਜਨ ਸਿੰਘ ਗਿੱਲ ਨੇ ਵਿਸ਼ਵ ਪੰਜਾਬੀ ਕਾਨਫਰੰਸਾਂ ਦੇ ਸਿਲਸਿਲੇ ਨੂੰ ਕਾਮਯਾਬ ਕਰਨ ਲਈ ਉਪਰਾਲੇ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਆਉਣ ਵਾਲੇ ਸਮੇਂ ‘ਚ ਕਾਨਫਰੰਸ ਦਾ ਦਾਇਰਾ ਵਧਾਉਣ ਤੇ ਨਿਰੰਤਰ ਕਰਵਾਉਣ ‘ਤੇ ਵੀ ਚਰਚਾ ਕੀਤੀ। ਸੰਗੀਤਕ ਪ੍ਰੋਗਰਾਮ ਦੌਰਾਨ ਦੋਵੇਂ ਪੰਜਾਬਾਂ ਦੇ ਫਨਕਾਰਾਂ ਅਕਰਮ ਰਾਹੀ, ਪੰਮੀ ਬਾਈ, ਡੌਲੀ ਗੁਲੇਰੀਆ, ਸੁੱਖੀ ਬਰਾੜ, ਆਰਿਫ ਲੋਹਾਰ, ਇਮਰਾਨ ਸ਼ੌਕਤ ਅਲੀ ਤੇ ਸਤਨਾਮ ਨੇ ਪੇਸ਼ਕਾਰੀਆਂ ਦਿੱਤੀਆਂ। ਸਮਾਪਤੀ ਸੈਸ਼ਨ ਦੌਰਾਨ ਲਹਿੰਦੇ ਪੰਜਾਬ ਦੀ ਸ਼ਾਇਰਾ ਬੁਸ਼ਰਾ ਏਜਾਜ਼ ਦੀ ਪੁਸਤਕ ‘ਮੈਂ ਪੂਣੀ ਕੱਤੀ ਰਾਤ ਦੀ’ ਦਾ ਗੁਰਮੁਖੀ ਐਡੀਸ਼ਨ ਵੀ ਰਿਲੀਜ਼ ਕੀਤਾ ਗਿਆ। ਇਸ ਤੋਂ ਪਹਿਲਾਂ ਲਹਿੰਦੇ ਪੰਜਾਬ ਦੇ ਲਾਹੌਰ ਵਿੱਚ ਤਿੰਨ ਰੋਜ਼ਾ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਮੁੱਖ ਪ੍ਰਬੰਧਕ ਅਤੇ ਪਾਕਿਸਤਾਨ ਦੇ ਸਾਬਕਾ ਵਜ਼ੀਰ ਫ਼ਖਰ ਜ਼ਮਾਨ ਨੇ ਕਿਹਾ ਕਿ ਪੰਜਾਬੀ ਜ਼ੁਬਾਨ ਨੂੰ ਬਿਗਾਨਿਆਂ ਨਾਲੋਂ ਆਪਣਿਆਂ ਤੋਂ ਵਧੇਰੇ ਖ਼ਤਰਾ ਹੈ। ਇਸ ਲਈ ਅਜਿਹੇ ਉਪਰਾਲੇ ਵਧੇਰੇ ਲੋੜੀਂਦੇ ਹਨ ਜੋ ਪੰਜਾਬੀਆਂ ਵਿੱਚ ਪੰਜਾਬੀ ਦੀ ਅਲਖ ਜਗਾਉਣ ਵਿੱਚ ਸਹਾਈ ਸਿੱਧ ਹੋਣ। ਉਨ੍ਹਾਂ ਕਾਨਫਰੰਸ ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਸਬੰਧੀ ਭਾਰਤ ਤੋਂ 65 ਮੈਂਬਰੀ ਵਫ਼ਦ ਵਾਹਗਾ-ਅਟਾਰੀ ਸੜਕ ਰਸਤਿਓਂ ਪਾਕਿਸਤਾਨ ਪੁੱਜਿਆ ਸੀ। ਇਸ ਤੋਂ ਇਲਾਵਾ ਵੱਖ-ਵੱਖ ਮੁਲਕਾਂ ਤੋਂ ਵੀ ਕੁਝ ਡੈਲੀਗੇਟ ਵੀ ਪਹੁੰਚੇ। ਕਾਨਫਰੰਸ ਦੇ ਭਾਰਤੀ ਚੈਪਟਰ ਦੇ ਚੇਅਰਮੈਨ ਡਾ. ਦੀਪਕ ਮਨਮੋਹਨ ਸਿੰਘ ਨੇ ਲਾਹੌਰ ਸ਼ਹਿਰ ਦੀ ਤਾਰੀਫ ਕਰਦਿਆਂ ਕਿਹਾ ਕਿ ਇਸ ਸ਼ਹਿਰ ਨੇ ਪੰਜਾਬੀ ਬੋਲੀ, ਤਹਿਜ਼ੀਬ ਤੇ ਭਾਸ਼ਾ ਨੂੰ ਸਾਂਭ ਕੇ ਰੱਖਿਆ ਹੈ। ਪੰਜਾਬੀ ਵਿਰਾਸਤ ਲੋਕ ਅਕਾਡਮੀ ਦੇ ਚੇਅਰਮੈਨ ਗੁਰਭਜਨ ਸਿੰਘ ਗਿੱਲ ਨੇ ਵਿਸ਼ਵ ਪੰਜਾਬੀ ਕਾਨਫਰੰਸ ਦੀ ਸ਼ੁਰੂਆਤ ਤੋਂ ਲੈ ਕੇ ਇਸ ਨੂੰ ਕਾਮਯਾਬ ਕਰਨ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਯਾਦ ਕੀਤਾ। ਇਨ੍ਹਾਂ ਵਿੱਚ ਸੁਤਿੰਦਰ ਨੂਰ, ਹਰਵਿੰਦਰ ਸਿੰਘ ਹੰਸਪਾਲ, ਅਜਮੇਰ ਔਲਖ, ਪ੍ਰਿੰਸੀਪਲ ਸਰਵਣ ਸਿੰਘ, ਵਰਿਆਮ ਸੰਧੂ ਦਾ ਖ਼ਾਸ ਜ਼ਿਕਰ ਕੀਤਾ।
18 ਹਜ਼ਾਰ ਭਾਰਤੀਆਂ ਦੀ ਅਮਰੀਕਾ ‘ਚੋਂ ਹੋਵੇਗੀ ਵਾਪਸੀ!
ਵਾਸ਼ਿੰਗਟਨ : ਅਮਰੀਕਾ ‘ਚ ਗੈਰਕਾਨੂੰਨੀ ਤੌਰ ‘ਤੇ ਰਹਿ ਰਹੇ 18 ਹਜ਼ਾਰ ਭਾਰਤੀਆਂ ਦੀ ਦੇਸ਼ ਵਾਪਸੀ ਹੋ ਜਾਵੇਗੀ। ਅਮਰੀਕਾ ਦੀ ਇਕ ਵੈਬਸਾਈਟ ਦੀ ਰਿਪੋਰਟ ਮੁਤਾਬਕ ਇਨ੍ਹਾਂ 18 ਹਜ਼ਾਰ ਭਾਰਤੀਆਂ ਕੋਲ ਅਮਰੀਕਾ ਦੀ ਨਾਗਰਿਕਤਾ ਨਹੀਂ ਹੈ ਅਤੇ ਨਾਗਰਿਕਤਾ ਹਾਸਲ ਕਰਨ ਦੇ ਲਈ ਸਹੀ ਦਸਤਾਵੇਜ਼ ਵੀ ਨਹੀਂ ਹਨ। ਅਮਰੀਕਾ ਵਿਚ ਪਿਛਲੇ ਮਹੀਨੇ ਗੈਰਕਾਨੂੰਨੀ ਪਰਵਾਸੀਆਂ ਨਾਲ ਡੀਲ ਕਰਨ ਵਾਲੀ ਸਰਕਾਰੀ ਸੰਸਥਾ (ਆਈ.ਸੀ.ਈ.) ਨੇ ਕਰੀਬ 15 ਲੱਖ ਵਿਅਕਤੀਆਂ ਦੀ ਇਕ ਸੂਚੀ ਬਣਾਈ ਹੈ, ਜੋ ਗੈਰਕਾਨੂੰਨੀ ਤੌਰ ‘ਤੇ ਅਮਰੀਕਾ ‘ਚ ਰਹਿ ਰਹੇ ਹਨ ਤੇ 18 ਹਜ਼ਾਰ ਭਾਰਤੀ ਵੀ ਇਸ ਸੂਚੀ ਦਾ ਹਿੱਸਾ ਹਨ।

Check Also

ਟਰੰਪ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣੇ

ਡੋਨਾਲਡ ਟਰੰਪ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣੇ ਚੀਫ ਜਸਟਿਸ ਨੇ 47ਵੇਂ ਰਾਸ਼ਟਰਪਤੀ ਵਜੋਂ ਦਿਵਾਇਆ …