5.2 C
Toronto
Friday, October 31, 2025
spot_img
Homeਭਾਰਤਦਿਲਜੀਤ ਦੋਸਾਂਝ ਦੀ ਫਿਲਮ ਲਈ ਉਡੀਕ ਹੋਈ ਲੰਮੀ

ਦਿਲਜੀਤ ਦੋਸਾਂਝ ਦੀ ਫਿਲਮ ਲਈ ਉਡੀਕ ਹੋਈ ਲੰਮੀ

ਫਿਲਮ ‘ਪੰਜਾਬ 95’ ਹੁਣ 7 ਜਨਵਰੀ ਨੂੰ ਨਹੀਂ ਹੋਵੇਗੀ ਰਿਲੀਜ਼
ਨਵੀਂ ਦਿੱਲੀ/ਬਿਊਰੋ ਨਿਊਜ਼ : ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਲਈ ਦਰਸ਼ਕਾਂ ਨੂੰ ਅਜੇ ਹੋਰ ਉਡੀਕ ਕਰਨੀ ਹੋਵੇਗੀ। ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ ਦੀ ਰਿਲੀਜ਼ ਇਕ ਵਾਰ ਮੁੜ ਪਛੜ ਗਈ ਹੈ।
ਅਦਾਕਾਰ ਮੁਤਾਬਕ ਫਿਲਮ ਹੁਣ 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ। ਇਹ ਫਿਲਮ ਪਹਿਲਾਂ ਭਾਰਤ ਨੂੰ ਛੱਡ ਕੇ ਕੁੱਲ ਆਲਮ ਵਿਚ ਬਿਨਾਂ ਕਿਸੇ ਕੱਟਾਂ ਦੇ 7 ਫਰਵਰੀ ਨੂੰ ਰਿਲੀਜ਼ ਹੋਣੀ ਸੀ। ਦੋਸਾਂਝ ਨੇ ਸ਼ੋਸ਼ਲ ਮੀਡੀਆ ਉੱਤੇ ਫਿਲਮ ਦੀ ਰਿਲੀਜ਼ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਦੋਸਾਂਝ ਨੇ ਲਿਖਿਆ, ”ਸਾਨੂੰ ਅਫਸੋਸ ਹੈ ਤੇ ਇਹ ਦੱਸਦਿਆਂ ਬਹੁਤ ਦੁਖ ਹੋ ਰਿਹਾ ਹੈ ਕਿ ਸਾਡੇ ਵੱਸੋਂ ਬਾਹਰੇ ਹਾਲਾਤ ਕਰਕੇ ਫਿਲਮ ‘ਪੰਜਾਬ 95’ ਹੁਣ 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ।”
ਫਿਲਮ ਦਾ ਸਾਲ 2023 ਵਿਚ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿਚ ਵਰਲਡ ਪ੍ਰੀਮੀਅਰ ਰੱਖਿਆ ਗਿਆ ਸੀ, ਪਰ ਮਗਰੋਂ ਪ੍ਰਬੰਧਕਾਂ ਨੇ ਬਿਨਾਂ ਕਿਸੇ ਅਧਿਕਾਰਤ ਬਿਆਨ ਦੇ ਇਸ ਨੂੰ ਰਿਲੀਜ਼ ਕੀਤੀਆਂ ਜਾਣ ਵਾਲੀਆਂ ਫਿਲਮਾਂ ਦੀ ਸੂਚੀ ‘ਚੋਂ ਬਾਹਰ ਕੱਢ ਦਿੱਤਾ।

RELATED ARTICLES
POPULAR POSTS