Breaking News
Home / ਭਾਰਤ / ਸੱਜਣ ਕੁਮਾਰ ਖਿਲਾਫ ਫੈਸਲਾ 31 ਜਨਵਰੀ ਤੱਕ ਅੱਗੇ ਪਿਆ

ਸੱਜਣ ਕੁਮਾਰ ਖਿਲਾਫ ਫੈਸਲਾ 31 ਜਨਵਰੀ ਤੱਕ ਅੱਗੇ ਪਿਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ ਸੰਨ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਕਤਲ ਕੇਸ ਵਿੱਚ ਆਪਣਾ ਫੈਸਲਾ ਅੱਗੇ ਪਾ ਦਿੱਤਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਵੱਲੋਂ ਪਹਿਲਾਂ 21 ਜਨਵਰੀ ਨੂੰ ਫੈਸਲਾ ਸੁਣਾਇਆ ਜਾਣਾ ਸੀ, ਪਰ ਇਸਤਗਾਸਾ ਧਿਰ ਵੱਲੋਂ ਕੁਝ ਨੁਕਤਿਆਂ ‘ਤੇ ਬਹਿਸ ਲਈ ਸਮਾਂ ਮੰਗਣ ਮਗਰੋਂ ਅਦਾਲਤ ਨੇ ਫੈਸਲਾ 31 ਜਨਵਰੀ ਤੱਕ ਅੱਗੇ ਪਾ ਦਿੱਤਾ। ਇਹ ਕੇਸ ਸਿੱਖ ਵਿਰੋਧੀ ਕਤਲੇਆਮ ਦੌਰਾਨ ਸਰਸਵਤੀ ਵਿਹਾਰ ਵਿੱਚ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਕਥਿਤ ਹੱਤਿਆ ਨਾਲ ਜੁੜਿਆ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਦੋਵਾਂ ਧਿਰਾਂ ਦੀ ਅੰਤਿਮ ਜਿਰ੍ਹਾ ਸੁਣਨ ਮਗਰੋਂ ਫੈਸਲਾ ਰਾਖਵਾਂ ਰੱਖ ਲਿਆ ਸੀ। ਦੱਸਣਯੋਗ ਹੈ ਕਿ ਪਹਿਲਾਂ ਇਸ ਮਾਮਲੇ ‘ਚ ਪੰਜਾਬੀ ਬਾਗ਼ ਪੁਲਿਸ ਸਟੇਸ਼ਨ ਨੇ ਕੇਸ ਦਰਜ ਕੀਤਾ ਸੀ, ਪਰ ਮਗਰੋਂ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਸੀ।

 

Check Also

ਦਿਲਜੀਤ ਦੋਸਾਂਝ ਦੀ ਫਿਲਮ ਲਈ ਉਡੀਕ ਹੋਈ ਲੰਮੀ

ਫਿਲਮ ‘ਪੰਜਾਬ 95’ ਹੁਣ 7 ਜਨਵਰੀ ਨੂੰ ਨਹੀਂ ਹੋਵੇਗੀ ਰਿਲੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਗਾਇਕ …