ਮੋਗਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ 1100 ਰੁਪਏ ਹਰ ਮਹੀਨੇ ਦੇਣ ਲਈ ਚਾਰਾਜੋਈ ਜਾਰੀ ਹੈ ਤੇ ਅਗਾਮੀ ਬਜਟ ਵਿੱਚ ਇਸ ਸਬੰਧੀ ਲੋੜੀਂਦੇ ਫੰਡ ਰੱਖੇ ਜਾਣਗੇ। ਮੁੱਖ ਮੰਤਰੀ ਨੇ ਦਿੱਲੀ ਵਿੱਚ ਲਗਾਤਾਰ ਚੌਥੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਵੀ ਦਾਅਵਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਇਮਾਰਤ ਦੇ ਵਿਸਤਾਰ ਕਾਰਜ ਦਾ ਨੀਂਹ ਪੱਥਰ ਰੱਖਣ ਮਗਰੋਂ ‘ਵਿਮੈੱਨ ਐਮਪਾਵਰਮੈਂਟ ਸਮਿੱਟ-2025’ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਵਿਚ 70 ਸੀਟਾਂ ਹਾਸਲ ਕਰਕੇ ਚੌਥੀ ਵਾਰ ‘ਆਪ’ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਮਹਿਲਾਵਾਂ ਦੇ ਬੈਂਕ ਖਾਤਿਆਂ ‘ਚ ਜਲਦੀ 1100 ਰੁਪਏ ਪਾਉਣ ਦਾ ਐਲਾਨ ਕਰਦਿਆਂ ਕਿ ਇਹ ਰਾਸ਼ੀ ਮਹਿਲਾਵਾਂ ਨੂੰ ਦੇਣ ਲਈ ਬਜਟ ਵਿਚ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਦਿਖਾਵੇ ਦੀ ਰਾਜਨੀਤੀ ਨਹੀਂ ਕਰਦੀ।
Check Also
ਵਿਸ਼ਵ ਪੰਜਾਬੀ ਕਾਨਫਰੰਸ : ਫਨਕਾਰਾਂ ਨੇ ਸਾਂਝੀਵਾਲਤਾ ਦੇ ਗੀਤਾਂ ਨਾਲ ਰੰਗ ਬੰਨ੍ਹਿਆ
ਸ਼ਾਇਰ ਹਰਵਿੰਦਰ ਦੇ ਗੀਤ ਸਣੇ ਵੱਖ-ਵੱਖ ਲੇਖਕਾਂ ਦੀਆਂ ਪੁਸਤਕਾਂ ਕੀਤੀਆਂ ਲੋਕ ਅਰਪਣ ਅੰਮ੍ਰਿਤਸਰ : ਪਾਕਿਸਤਾਨ …