18 C
Toronto
Monday, September 15, 2025
spot_img
HomeਕੈਨੇਡਾFrontਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਖਤਮ ਕਰਨ ਦੇ ਨਿਰਦੇਸ਼ ’ਤੇ ਰੋਕ

ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਖਤਮ ਕਰਨ ਦੇ ਨਿਰਦੇਸ਼ ’ਤੇ ਰੋਕ

ਡੋਨਲਡ ਟਰੰਪ ਨੇ ਰਾਸ਼ਟਰਪਤੀ ਬਣਦਿਆਂ ਹੀ ਹੁਕਮਾਂ ’ਤੇ ਕੀਤੇ ਸਨ ਦਸਤਖਤ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੀ ਫੈਡਰਲ ਅਦਾਲਤ ਨੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਖਤਮ ਕਰਨ ਦੇ ਫੈਸਲੇ ’ਤੇ 14 ਦਿਨਾਂ ਲਈ ਰੋਕ ਲਗਾ ਦਿੱਤੀ ਹੈ। ਫੈਡਰਲ ਅਦਾਲਤ ਦੇ ਜੱਜ ਜੌਨ ਕਫਨੌਰ ਨੇ ਵਾਸ਼ਿੰਗਟਨ, ਏਰੀਜੋਨਾ, ਇਲੀਨੋਇਸ ਅਤੇ ਓਰੇਗਨ ਸੂਬਿਆਂ ਦੀ ਪਟੀਸ਼ਨ ’ਤੇ ਇਹ ਫੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਦੇਸ਼ ਦੇ 22 ਸੂਬਿਆਂ ਅਤੇ ਵੱਡੀ ਗਿਣਤੀ ਪਰਵਾਸੀ ਹੱਕਾਂ ਬਾਰੇ ਜਥੇਬੰਦੀਆਂ ਵਲੋਂ ਪੰਜ ਕੇਸ ਦਾਖਲ ਕੀਤੇ ਗਏ ਹਨ। ਟਰੰਪ ਵਲੋਂ ਪਿਛਲੇ ਦਿਨੀਂ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਇਨ੍ਹਾਂ ਹੁਕਮਾਂ ’ਤੇ ਦਸਤਖਤ ਕੀਤੇ ਗਏ ਸਨ, ਜੋ ਕਿ 19 ਫਰਵਰੀ ਤੋਂ ਲਾਗੂ ਹੋਣੇ ਹਨ। ਟਰੰਪ ਦੇ ਇਨ੍ਹਾਂ ਹੁਕਮਾਂ ਨਾਲ ਅਮਰੀਕਾ ਵਿਚ ਜਨਮੇ ਲੱਖਾਂ ਲੋਕਾਂ ’ਤੇ ਅਸਰ ਪੈ ਸਕਦਾ ਹੈ।  ਇਸ ਮਾਮਲੇ ’ਤੇ ਹੁਣ 5 ਫਰਵਰੀ ਨੂੰ ਸੁਣਵਾਈ ਹੋਵੇਗੀ।
RELATED ARTICLES
POPULAR POSTS