ਡੱਲੇਵਾਲ ਦੀ ਸਿਹਤ ’ਚ ਹੋ ਰਿਹਾ ਹੈ ਹੌਲੀ-ਹੌਲੀ ਸੁਧਾਰ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ ਦੋ ਮਹੀਨੇ ਹੋ ਗਏ ਹਨ। ਇਸੇ ਦੌਰਾਨ ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਦੀ ਸਿਹਤ ਹੌਲੀ-ਹੌਲੀ ਠੀਕ ਹੋ ਰਹੀ ਹੈ। ਉਧਰ ਦੂਜੇ ਪਾਸੇ ਕਿਸਾਨ ਅੰਦੋਲਨ ਵਿਚ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਵਾਲੀ ਸਮਾਜ ਸੇਵੀ ਸੰਸਥਾ ਦੇ ਮੁਖੀ ਡਾ. ਸਵੈਮਾਨ ਦਾ ਫੇਸਬੁੱਕ ਪੇਜ਼ ਬੰਦ ਕਰ ਦਿੱਤਾ ਗਿਆ ਹੈ। ਇਹ ਫੇਸਬੁੱਕ ਪੇਜ਼ ਇਸ ਸਮੇਂ ਬੰਦ ਕੀਤਾ ਗਿਆ ਹੈ, ਜਦੋਂ ਕਿ ਪਿਛਲੇ ਦਿਨੀਂ ਡਾ. ਸਵੈਮਾਨ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਨਾਲ ਬੈਠਕ ਕਰਨੀ ਚਾਹੀਦੀ ਹੈ ਅਤੇ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।