ਪੰਜ ਕਿਲੋਮੀਟਰ ਤੱਕ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼
ਨਵੀਂ ਦਿੱਲੀ/ਬਿਊਰੋ ਨਿਊਜ਼
ਮਹਾਰਾਸ਼ਟਰ ਦੇ ਭੰਡਾਰਾ ਵਿਚ ਫੌਜ ਦੀ ਹਥਿਆਰ ਫੈਕਟਰੀ ਵਿਚ ਅੱਜ ਸਵੇਰੇ ਧਮਾਕਾ ਹੋ ਗਿਆ। ਇਸ ਧਮਾਕੇ ਕਾਰਨ 8 ਵਿਅਕਤੀਆਂ ਦੀ ਜਾਨ ਚਲੇ ਗਈ। ਇਸ ਧਮਾਕੇ ਦੀ ਆਵਾਜ਼ ਪੰਜ ਕਿਲੋਮੀਟਰ ਤੱਕ ਸੁਣਾਈ ਦਿੱਤੀ ਅਤੇ ਆਸਮਾਨ ਵਿਚ ਫੈਲਿਆ ਧੂੰਆਂ ਵੀ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦਿੱਤਾ। ਇਸ ਧਮਾਕੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਭੰਡਾਰਾ ਦੇ ਕੁਲੈਕਟਰ ਸੰਜੇ ਕੋਲਤੇ ਵਲੋਂ ਦੱਸਿਆ ਗਿਆ ਕਿ ਇਹ ਧਮਾਕਾ ਸਵੇਰੇ ਸਾਢੇ ਦਸ ਵਜੇ ਦੇ ਕਰੀਬ ਹੋਇਆ ਅਤੇ ਇਸ ਧਮਾਕੇ ਕਾਰਨ ਇਮਾਰਤ ਦੀ ਛੱਤ ਵੀ ਡਿੱਗ ਗਈ। ਮੀਡੀਆ ਰਿਪੋਰਟਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ 14 ਵਿਅਕਤੀਆਂ ਦਾ ਰੈਸਕਿਊ ਵੀ ਕੀਤਾ ਗਿਆ ਹੈ।