ਨਵੀਂ ਦਿੱਲੀ/ਬਿਊਰੋ ਨਿਊਜ਼ : ਗਣਤੰਤਰ ਦਿਵਸ ਦੀ ਤੋਂ ਪਹਿਲਾਂ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਕੁੱਲ 942 ਪੁਲਿਸ, ਫਾਇਰ ਅਤੇ ਸਿਵਲ ਸੁਰੱਖਿਆ ਕਰਮਚਾਰੀਆਂ ਨੂੰ ਬਹਾਦਰੀ ਅਤੇ ਸੇਵਾ ਮੈਡਲਾਂ ਨਾਲ ਸਨਮਾਨਿਤ ਕਰਨਗੇ। ਇਹ ਮੈਡਲ ਵੱਖ-ਵੱਖ ਸ਼੍ਰੇਣੀਆਂ ਵਿਚ ਦਿੱਤੇ ਜਾਣਗੇ, ਜਿਨ੍ਹਾਂ ਵਿਚ 95 ਬਹਾਦਰੀ ਮੈਡਲ ਸ਼ਾਮਿਲ ਹਨ। ਇਹ ਜਾਣਕਾਰੀ ਅੱਜ ਜਾਰੀ ਇਕ ਸਰਕਾਰੀ ਬਿਆਨ ਵਿਚ ਦਿੱਤੀ ਗਈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿਚ ਪੁਲਿਸ, ਫਾਇਰ ਬਿ੍ਰਗੇਡ, ਹੋਮ ਗਾਰਡ ਅਤੇ ਸਿਵਲ ਡਿਫੈਂਸ ਕਰਮਚਾਰੀਆਂ ਦੇ ਨਾਲ-ਨਾਲ ਸੁਧਾਰਾਤਮਕ ਸੇਵਾਵਾਂ ਵਿਚ ਕੰਮ ਕਰਨ ਵਾਲੇ ਵੀ ਸ਼ਾਮਿਲ ਹਨ।
Home / ਕੈਨੇਡਾ / Front / ਰਾਸ਼ਟਰਪਤੀ ਦਰੋਪਦੀ ਮੁਰਮੂ 942 ਕਰਮਚਾਰੀਆਂ ਨੂੰ ਬਹਾਦਰੀ ਤੇ ਸੇਵਾ ਮੈਡਲਾਂ ਨਾਲ ਕਰਨਗੇ ਸਨਮਾਨਿਤ
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ’ਚ ਲਹਿਰਾਇਆ ਤਿਰੰਗਾ
ਕਿਹਾ : ਕਿਸਾਨਾਂ ਦੀਆਂ ਮੰਗਾਂ ਛੇਤੀ ਮੰਨੇ ਕੇਂਦਰ ਸਰਕਾਰ ਪਟਿਆਲਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ …