ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਰੁਝੇਵਿਆਂ ਕਾਰਨ ਮੁਲਤਵੀ ਹੋਈ ਇਕੱਤਰਤਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਥਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 28 ਜਨਵਰੀ ਨੂੰ ਸੱਦੀ ਗਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਮੁਲਤਵੀ ਕਰ ਦਿੱਤੀ ਗੲ ਹੈ। ਇਹ ਇਕੱਤਰਤਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਸਿੰਘ ਸਾਹਿਬਾਨ ਦੇ ਕੁੱਝ ਨਿੱਜੀ ਰੁਝੇਵਿਆਂ ਕਾਰਨ ਮੁਲਤਵੀ ਕੀਤੀ ਗਈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਰਘਬੀਰ ਸਿੰਘ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਵੱਲੋਂ ਦਿੱਤੀ ਗਈ।
Check Also
ਭਾਰਤ ਨੇ 76ਵਾਂ ਗਣਤੰਤਰ ਦਿਵਸ ਮਨਾਇਆ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਰਤੱਵਿਆ ਪਥ ’ਤੇ ਲਹਿਰਾਇਆ ਤਿਰੰਗਾ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਭਰ ’ਚ …