20.8 C
Toronto
Thursday, September 18, 2025
spot_img
HomeਕੈਨੇਡਾFrontਟਰੰਪ ਨੇ ਫੋਨ ’ਤੇ ਪੀਐਮ ਮੋਦੀ ਨਾਲ ਕੀਤੀ ਗੱਲਬਾਤ

ਟਰੰਪ ਨੇ ਫੋਨ ’ਤੇ ਪੀਐਮ ਮੋਦੀ ਨਾਲ ਕੀਤੀ ਗੱਲਬਾਤ

ਪੀਐਮ ਨਰਿੰਦਰ ਮੋਦੀ ਫਰਵਰੀ ’ਚ ਜਾ ਸਕਦੇ ਹਨ ਅਮਰੀਕਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਵਰੀ ਮਹੀਨੇ ’ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਲਈ ਜਾ ਸਕਦੇ ਹਨ। ਧਿਆਨ ਰਹੇ ਕਿ ਲੰਘੇ ਕੱਲ੍ਹ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲਬਾਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ ਪੀਐਮ ਮੋਦੀ ਦੇ ਫਰਵਰੀ ਮਹੀਨੇ ਅਮਰੀਕਾ ਆਉਣ ਦੀ ਉਮੀਦ ਹੈ। ਹਾਲਾਂਕਿ ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਕੋਈ ਵੀ ਪੁਸ਼ਟੀ ਨਹੀਂ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਟਰੰਪ ਨੇ ਕਿਹਾ ਕਿ ਗੈਰ ਕਾਨੂੰਨੀ ਪਰਵਾਸੀਆਂ ਦੇ ਮੁੱਦੇ ’ਤੇ ਮੋਦੀ ਉਹੀ ਕਰਨਗੇ, ਜੋ ਸਹੀ ਹੋਵੇਗਾ। ਟਰੰਪ ਨੇ ਕਿਹਾ ਕਿ ਜਦੋਂ ਅਸੀਂ ਅਮਰੀਕਾ ਵਿਚੋਂ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ ਭਾਰਤੀਆਂ ਨੂੰ ਉਨ੍ਹਾਂ ਦੇ ਦੇਸ਼ ਭੇਜਾਂਗੇ ਤਾਂ ਪੀਐਮ ਮੋਦੀ ਸਹੀ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਭਾਰਤ ਨਾਲ ਸਾਡੇ ਸਬੰਧ ਬਹੁਤ ਚੰਗੇ ਹਨ ਅਤੇ ਅਸੀਂ ਭਾਰਤ ਤੋਂ ਆਈ.ਟੀ. ਪ੍ਰੋਫੈਸ਼ਨਲਜ਼ ਲੈਣ ਲਈ ਤਿਆਰ ਹਾਂ। ਦੱਸਣਯੋਗ ਹੈ ਕਿ ਡੋਨਾਲਡ ਟਰੰਪ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣੇ ਹਨ ਅਤੇ ਉਨ੍ਹਾਂ ਨੇ ਲੰਘੀ 20 ਜਨਵਰੀ ਨੂੰ ਅਹੁਦੇ ਦੀ ਸਹੁੰ ਚੁੱਕੀ ਸੀ।
RELATED ARTICLES
POPULAR POSTS