-2.9 C
Toronto
Friday, December 26, 2025
spot_img
HomeਕੈਨੇਡਾFrontਡਾ. ਅੰਬੇਡਕਰ ਦੇ ਬੁੱਤ ਦੀ ਹੋਈ ਭੰਨਤੋੜ ਦੇ ਰੋਸ ਵਜੋਂ ਪੰਜਾਬ ’ਚ...

ਡਾ. ਅੰਬੇਡਕਰ ਦੇ ਬੁੱਤ ਦੀ ਹੋਈ ਭੰਨਤੋੜ ਦੇ ਰੋਸ ਵਜੋਂ ਪੰਜਾਬ ’ਚ ਕਈ ਥਾਈਂ ਰਿਹਾ ਮੁਕੰਮਲ ਬੰਦ

ਵੱਖ ਵੱਖ ਥਾਵਾਂ ’ਤੇ ਕੱਢੇ ਗਏ ਰੋਸ ਮਾਰਚ
ਚੰਡੀਗੜ੍ਹ/ਬਿਊਰੋ ਨਿਊਜ਼
ਅੰਮਿ੍ਰਤਸਰ ’ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ 26 ਜਨਵਰੀ ਨੂੰ  ਇਕ ਵਿਅਕਤੀ ਵਲੋਂ ਭੰਨਤੋੜ ਕੀਤੀ ਗਈ ਸੀ। ਇਸ ਮੰਦਭਾਗੀ ਘਟਨਾ ਦੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਣੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਸਖਤ ਨਿੰਦਾ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਰੋਸ ਵਜੋਂ ਅੱਜ ਅੰਮਿ੍ਰਤਸਰ, ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ਸਣੇ ਪੰਜਾਬ ’ਚ ਕਈ ਥਾਈਂ ਮੁਕੰਮਲ ਬੰਦ ਰਿਹਾ ਅਤੇ ਵੱਖ-ਵੱਖ ਥਾਈਂ ਰੋਸ ਮਾਰਚ ਵੀ ਕੱਢੇ ਗਏ। ਅੰਮਿ੍ਰਤਸਰ ’ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਹੋਈ ਭੰਨਤੋੜ ਦੇ ਮਾਮਲੇ ਵਿਚ ਸਮੁੱਚੇ ਐਸ.ਸੀ. ਭਾਈਚਾਰੇ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਰੋਪੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਵੀ ਇਸ ਮੰਦਭਾਗੀ ਘਟਨਾ ਦੇ ਰੋਸ ਵਜੋਂ ਮੂੰਹ ’ਤੇ ਕਾਲੀਆਂ ਪੱਟੀਆਂ ਬੰਨ ਕੇ ਰੋਸ ਪ੍ਰਦਰਸ਼ਨ ਕੀਤਾ ਹੈ।
RELATED ARTICLES
POPULAR POSTS