ਵਰਮਾ ਨੇ ਪੰਜਾਬੀਆਂ ਖਿਲਾਫ਼ ਕੀਤੀ ਸੀ ਵਿਵਾਦਤ ਟਿੱਪਣੀ
ਬਠਿੰਡਾ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਖਿਲਾਫ ਬਠਿੰਡਾ ਦੀ ਅਦਾਲਤ ਵਿਚ ਮਾਨਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਵਰਮਾ ਖਿਲਾਫ਼ ਇਹ ਕਾਰਵਾਈ ਪੰਜਾਬੀਆਂ ਖਿਲਾਫ਼ ਕੀਤੀ ਵਿਵਾਦਤ ਟਿੱਪਣੀ ਕਾਰਨ ਕੀਤੀ ਗਈ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਰਜਾ ਦੇ ਰਵਿੰਦਰ ਸਿੰਘ ਦੀ ਪਟੀਸ਼ਨ ’ਤੇ 30 ਜਨਵਰੀ ਨੂੰ ਬਠਿੰਡਾ ਕੋਰਟ ’ਚ ਇਸ ਮਾਮਲੇ ’ਤੇ ਸੁਣਵਾਈ ਕੀਤੀ ਜਾਵੇਗੀ। ਐਡਵੋਕੇਟ ਸਾਹਿਲਪ੍ਰੀਤ ਰਾਹੀਂ ਦਾਇਰ ਕੀਤੀ ਗਈ ਇਸ ਅਰਜ਼ੀ ’ਚ ਕਿਹਾ ਗਿਆ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਨੇ ਇਕ ਟੀਵੀ ਚੈਨਲ ’ਤੇ ਪੰਜਾਬ ਦੇ ਲੋਕਾਂ ਖਿਲਾਫ਼ ਵਿਵਾਦਤ ਟਿੱਪਣੀ ਕੀਤੀ ਸੀ, ਜਿਸ ਨਾਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ। ਧਿਆਨ ਰਹੇ ਕਿ ਭਾਜਪਾ ਸਾਂਸਦ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ਼ ਚੋਣ ਮੈਦਾਨ ਵਿਚ ਹਨ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …