Breaking News
Home / ਕੈਨੇਡਾ / Front / ਪੰਜਾਬ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੋਈ ਸਗਰਮ

ਪੰਜਾਬ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੋਈ ਸਗਰਮ


ਫਰਵਰੀ ਮਹੀਨੇ ਦੌਰਾਨ ਭਾਜਪਾ ਸੰਗਠਨ ਦੀ ਕੀਤੀ ਜਾਵੇਗੀ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ 2027 ’ਚ ਹੋਣ ਵਾਲੀਆਂ ਚੋਣਾਂ ਲਈ ਪੰਜਾਬ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਲਈ ਸਭ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਬੂਥ ਪ੍ਰਧਾਨ, ਮੰਡਲ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਕੀਤੀ ਜਾਵੇਗੀ ਅਤੇ ਇਸ ਪ੍ਰਕਿਰਿਆ ਨੂੰ 27 ਫਰਵਰੀ ਤੱਕ ਪੂਰਾ ਕਰਨ ਦਾ ਪੰਜਾਬ ਭਾਜਪਾ ਵੱਲੋਂ ਟੀਚਾ ਮਿੱਥਿਆ ਗਿਆ ਹੈ। ਪੰਜਾਬ ਭਾਜਪਾ ਦੇ ਸੂਬਾ ਚੋਣ ਅਧਿਕਾਰੀ ਅਤੇ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਨੇ ਦੱਸਿਆ ਕਿ ਸੰਗਠਨ ਦੀ ਮਜ਼ਬੂਤੀ ਲਈ ਤਿਆਰੀਆਂ ਜ਼ੋਰਾਂ ’ਤੇ ਹਨ ਅਤੇ ਤੈਅ ਸਮੇਂ ਅਨੁਸਾਰ ਇਸ ਪ੍ਰਕ੍ਰਿਰਿਆ ਨੂੰ ਪੂਰਾ ਕਰ ਲਿਆ ਜਾਵੇਗਾ। ਪੰਜਾਬ ਭਾਜਪਾ 14 ਤੋਂ 18 ਫਰਵਰੀ ਤੱਕ 24400 ਬੂਥ ਕਮੇਟੀਆਂ ਦੇ ਪ੍ਰਧਾਨਾਂ ਦੀ ਚੋਣ ਕਰੇਗੀ ਜਦਕਿ 19 ਤੋਂ 21 ਫਰਵਰੀ ਤੱਕ 544 ਮੰਡਲ ਪ੍ਰਧਾਨਾਂ ਦੀ ਚੋਣ ਕੀਤੀ ਜਾਵੇਗੀ। ਇਸ ਤੋਂ ਇਲਾਵਾ 25 ਤੋਂ 27 ਫਰਵਰੀ ਤੱਕ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਵੇਗਾ।

Check Also

ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਹਾਈ ਕੋਰਟ ਨੇ 22 ਅਪ੍ਰੈਲ ਤੱਕ ਗਿ੍ਰਫਤਾਰੀ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ …