27.3 C
Toronto
Friday, July 10, 2026
spot_img
HomeਕੈਨੇਡਾFrontਅੰਮਿ੍ਤਸਰ ’ਚ ਮੇਅਰ ਦੀ ਚੋਣ ਸਬੰਧੀ ਕਾਂਗਰਸ ਪਾਰਟੀ ਦੀ ਪਟੀਸ਼ਨ ਹਾਈਕੋਰਟ ਵਲੋਂ...

ਅੰਮਿ੍ਤਸਰ ’ਚ ਮੇਅਰ ਦੀ ਚੋਣ ਸਬੰਧੀ ਕਾਂਗਰਸ ਪਾਰਟੀ ਦੀ ਪਟੀਸ਼ਨ ਹਾਈਕੋਰਟ ਵਲੋਂ ਖਾਰਜ

ਅਦਾਲਤ ਨੇ ਕਾਂਗਰਸ ਨੂੰ ਚੋਣ ਟਿ੍ਬਿਊਨਲ ਕੋਲ ਜਾਣ ਦੀ ਦਿੱਤੀ ਸਲਾਹ
ਚੰਡੀਗੜ੍ਹ/ਬਿਊਰੋ ਨਿਊਜ਼
ਅੰਮਿ੍ਤਸਰ ਵਿਚ ਮੇਅਰ ਦੀ ਹੋਈ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਕਾਂਗਰਸ ਪਾਰਟੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਇਹ ਪਟੀਸ਼ਨ ਸੁਣਵਾਈ ਦੇ ਯੋਗ ਨਹੀਂ ਹੈ। ਅਦਾਲਤ ਨੇ ਪਾਰਟੀ ਨੂੰ ਚੋਣ ਟਿ੍ਬਿਊਨਲ ਕੋਲ ਜਾਣ ਦੀ ਸਲਾਹ ਵੀ ਦਿੱਤੀ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਾਈਕੋਰਟ ਨੇ ਕਣਕ ਨੂੰ ਤੂੜੀ ਤੋਂ ਵੱਖ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਬਿਲਕੁਲ ਸਹੀ ਢੰਗ ਨਾਲ ਕਰਵਾਈਆਂ ਗਈਆਂ ਸਨ ਅਤੇ ਪੰਚਾਇਤ ਚੋਣਾਂ ਦੌਰਾਨ ਵੀ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਅਜਿਹੇ ਡਰਾਮੇ ਤੋਂ ਬਚਣਾ ਚਾਹੀਦਾ ਹੈ। ਧਿਆਨ ਰਹੇ ਕਿ ਅੰਮਿ੍ਤਸਰ ਵਿਚ ਆਮ ਆਦਮੀ ਪਾਰਟੀ ਦਾ ਮੇਅਰ ਬਣਿਆ ਹੈ ਅਤੇ ਕਾਂਗਰਸ ਪਾਰਟੀ ਨੇ ਇਸ ਨੂੰ ਲੈ ਕੇ ਹਾਈਕੋਰਟ ਦਾ ਰੁਖ ਕੀਤਾ ਸੀ।
RELATED ARTICLES
POPULAR POSTS