Breaking News
Home / ਕੈਨੇਡਾ / Front / ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਦਾ ਕੀਤਾ ਤਿੱਖਾ ਵਿਰੋਧ

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਦਾ ਕੀਤਾ ਤਿੱਖਾ ਵਿਰੋਧ


ਕਿਹਾ : ਸਰਕਾਰ ਆਪਣੇ ਨਿੱਜੀ ਹਿਤਾਂ ਲਈ ਡੇਰਾ ਮੁਖੀ ਨੂੰ ਦਿੰਦੀ ਹੈ ਵਾਰ-ਵਾਰ ਪੈਰੋਲ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ਦਾ ਤਿੱਖਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਡੇਰਾ ਮੁਖੀ ਵਰਗੇ ਸੰਗੀਨ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇ ਕੇ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਾ ਕਰਕੇ ਸਿੱਖਾਂ ਨੂੰ ਦੇਸ਼ ਅੰਦਰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਗੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਸਰਕਾਰ ਵਲੋਂ ਆਪਣੇ ਰਾਜਨੀਤਕ ਹਿਤਾਂ ਲਈ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ ਅਤੇ ਕਾਨੂੰਨ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ ਅਤੇ ਸਰਕਾਰ ਉਨ੍ਹਾਂ ਨੂੰ ਰਿਹਾਅ ਕਰਨ ਤੋਂ ਮੁਨਕਰ ਹੋ ਰਹੀ ਹੈ। ਦੂਜੇ ਪਾਸੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣੀ ਦੇਸ਼ ਦੀ ਜ਼ਮਹੂਰੀਅਤ ’ਤੇ ਵੀ ਸਵਾਲ ਖੜ੍ਹੇ ਕਰਦੀ ਹੈ।

Check Also

ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ

‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …