ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੈਰ-ਕਾਨੂੰਨੀ ਪਰਵਾਸੀਆਂ ਬਾਰੇ ‘ਜੋ ਸਹੀ ਹੈ’ ਉਹ ਕਰਨਗੇ ਅਤੇ ਇਸ ਗੱਲ ਨੂੰ ਮੁੱਖ ਰੱਖਦਿਆਂ ਭਾਰਤ ਨਾਲ ਗੱਲਬਾਤ ਚੱਲ ਰਹੀ ਹੈ।
ਰਾਸ਼ਟਰਪਤੀ ਟਰੰਪ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਟਿੱਪਣੀਆਂ ਕੀਤੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ ਵਿੱਚ ਵ੍ਹਾਈਟ ਹਾਊਸ ਆਉਣ ਦੀ ਸੰਭਾਵਨਾ ਹੈ।
ਵੱਖਰੇ ਤੌਰ ‘ਤੇ ਦੋਵਾਂ ਨੇਤਾਵਾਂ ਵਿਚਕਾਰ ਇੱਕ ਫੋਨ ਕਾਲ ਦੇ ਰੀਡਆਊਟ ਵਿੱਚ ਵ੍ਹਾਈਟ ਹਾਊਸ ਨੇ ਕਿਹਾ ਕਿ ਡੋਨਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਅਤੇ ਨਿਰਪੱਖ ਦੁਵੱਲੇ ਵਪਾਰਕ ਸਬੰਧਾਂ, ਡੂੰਘੇ ਭਾਰਤ-ਅਮਰੀਕਾ ਸਹਿਯੋਗ ਵੱਲ ਕਦਮ ਵਧਾਉਣ ਦੀ ਮੰਗ ਕੀਤੀ।
Check Also
ਅਮਰੀਕੀ ਸੰਘੀ ਜੱਜ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਝਟਕਾ, ਭਾਰਤੀ ਵਿਦਿਆਰਥੀ ਦੀ ਡਿਪੋਰਟੇਸ਼ਨ ‘ਤੇ ਆਰਜ਼ੀ ਰੋਕ ਲਾਈ
ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ਦੇ ਸੰਘੀ ਜੱਜ ਨੇ ਟਰੰਪ ਪ੍ਰਸ਼ਾਸਨ ਵੱਲੋਂ 21 ਸਾਲਾ ਅੰਡਰਗਰੈਜੂਏਟ ਭਾਰਤੀ …