4.7 C
Toronto
Saturday, October 25, 2025
spot_img
Homeਹਫ਼ਤਾਵਾਰੀ ਫੇਰੀਉਨਟਾਰੀਓ ਪੁਲਿਸ ਨੇ 36 ਲੱਖ ਦਾ ਘਿਓ ਤੇ ਮੱਖਣ ਚੋਰੀ ਦੇ ਆਰੋਪਾਂ...

ਉਨਟਾਰੀਓ ਪੁਲਿਸ ਨੇ 36 ਲੱਖ ਦਾ ਘਿਓ ਤੇ ਮੱਖਣ ਚੋਰੀ ਦੇ ਆਰੋਪਾਂ ਹੇਠ 6 ਪੰਜਾਬੀ ਕੀਤੇ ਗ੍ਰਿਫਤਾਰ

ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਦੀ ਪੀਲ ਖੇਤਰੀ ਪੁਲਿਸ ਨੇ 6 ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ‘ਤੇ ਪਿਛਲੇ ਸਾਲ ਵੱਖ-ਵੱਖ ਸਟੋਰਾਂ ਵਿਚੋਂ 60 ਹਜ਼ਾਰ ਡਾਲਰ (36 ਲੱਖ ਰੁਪਏ) ਦਾ ਘਿਓ ਤੇ ਮੱਖਣ ਚੋਰੀ ਕਰਨ ਦੇ ਆਰੋਪ ਹਨ। ਮੀਡੀਆ ਰਿਪੋਰਟਾਂ ਮੁਤਾਬਕ ਚੋਰੀ ਨਾਲ ਸਬੰਧਤ ਵੱਖ-ਵੱਖ ਆਰੋਪਾਂ ਹੇਠ ਪੀਲ ਪੁਲਿਸ ਵੱਲੋਂ ਕਾਬੂ ਕੀਤੇ ਇਨ੍ਹਾਂ ਪੰਜਾਬੀਆਂ ਦੀ ਪਹਿਚਾਣ ਸੁਖਮੰਦਰ ਸਿੰਘ, ਦਲਵਾਲ ਸਿੱਧੂ, ਨਵਦੀਪ ਚੌਧਰੀ, ਕਮਲਦੀਪ ਸਿੰਘ, ਵਿਸ਼ਵਜੀਤ ਸਿੰਘ ਅਤੇ ਹਰਕੀਰਤ ਸਿੰਘ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਵਿਚੋਂ ਤਿੰਨ ਬਰੈਂਪਟਨ ਦੇ ਰਹਿਣ ਵਾਲੇ ਹਨ ਪਰ ਬਾਕੀਆਂ ਦਾ ਕੋਈ ਪੱਕਾ ਪਤਾ ਨਹੀਂ ਹੈ।
ਪੁਲਿਸ ਅਨੁਸਾਰ ਇਨ੍ਹਾਂ ਨੌਜਵਾਨਾਂ ਨੇ ਪਿਛਲੇ ਸਾਲ ਬਰੈਂਪਟਨ ਦੇ ਕਰਿਆਨਾ ਸਟੋਰਾਂ ‘ਚੋਂ ਕਈ ਵਾਰ ਮੱਖਣ ਤੇ ਘਿਉ ਚੋਰੀ ਕੀਤਾ ਅਤੇ ਉੱਥੋਂ ਬਚ ਨਿਕਲਦੇ ਰਹੇ। ਸਟੋਰ ਮਾਲਕਾਂ ਵਲੋਂ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਦਰਜ ਕਰਵਾਉਣ ਕਾਰਨ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਅਤੇ ਆਰੋਪੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਦੇ ਬੁਲਾਰੇ ਨੇ ਦੱਸਿਆ ਪੁੱਛਗਿੱਛ ਦੌਰਾਨ ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਹ ਵੱਡੇ ਪੱਧਰ ‘ਤੇ ਘਿਓ ਤੇ ਮੱਖਣ ਚੋਰੀ ਕਰਕੇ ਕਿਸ ਸਟੋਰ ਮਾਲਕ ਨੂੰ ਵੇਚਦੇ ਸਨ ਤਾਂ ਕਿ ਉਸਨੂੰ ਵੀ ਮਾਮਲੇ ਵਿੱਚ ਸ਼ਾਮਲ ਕੀਤਾ ਜਾ ਸਕੇ।

 

RELATED ARTICLES
POPULAR POSTS