Breaking News
Home / ਪੰਜਾਬ / ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਬਣੀ ਚੰਡੀਗੜ੍ਹ ਦੀ ਮੇਅਰ

ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਬਣੀ ਚੰਡੀਗੜ੍ਹ ਦੀ ਮੇਅਰ

ਕਰਾਸ ਵੋਟਿੰਗ ਨਾਲ ਚੋਣ ਜਿੱਤੀ ਭਾਜਪਾ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਚੰਡੀਗੜ੍ਹ ਨਗਰ ਨਿਗਮ ਦੀ ਨਵੀਂ ਮੇਅਰ ਬਣ ਗਈ ਹੈ। ਕਰਾਸ ਵੋਟਿੰਗ ਦੌਰਾਨ ਉਨ੍ਹਾਂ ਦੋ ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਹਰਪ੍ਰੀਤ ਕੌਰ ਨੂੰ 19 ਵੋਟ ਮਿਲੇ ਜਦਕਿ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਗੱਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟ ਮਿਲੇ।
ਧਿਆਨ ਰਹੇ ਕਿ ਭਾਜਪਾ ਕੋਲ ਸਿਰਫ਼ 16 ਕੌਂਸਲਰਾਂ ਦਾ ਸਮਰਥਨ ਸੀ ਜਦਕਿ ‘ਆਪ’ ਦੇ 13 ਅਤੇ ਕਾਂਗਰਸ ਦੇ 6 ਕੌਂਸਲਰਾਂ ਸਮੇਤ ਇਕ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਵੋਟ ਸਣੇ 20 ਵੋਟਾਂ ਨਾਲ ਪੂਰਨ ਬਹੁਮਤ ਸੀ। ਪਰ ਇਸ ਦੇ ਬਾਵਜੂਦ ਵੀ ‘ਆਪ’ ਅਤੇ ਕਾਂਗਰਸ ਗੱਠਜੋੜ ਦੀ ਉਮੀਦਵਾਰ ਮੇਅਰ ਦੀ ਚੋਣ ਹਾਰ ਗਈ। ਜਦਕਿ ਡਿਪਟੀ ਮੇਅਰ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਬੰਟੀ ਚੁਣੇ ਗਏ ਹਨ ਇਸੇ ਤਰ੍ਹਾਂ ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਚੁਣੀ ਗਈ।

 

Check Also

ਪੰਜਾਬ ਦੇ ਸਰਕਾਰੀ ਅਧਿਆਪਕ ਟ੍ਰੇਨਿੰਗ ਲਈ ਜਾਣਗੇ ਫਿਨਲੈਂਡ

ਇੰਟਰਵਿਊ ਨਾਲ ਹੋਵੇਗੀ ਅਧਿਆਪਕਾਂ ਦੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਸੂਬੇ ਦੀ ਸਕੂਲੀ ਸਿੱਖਿਆ …