1.8 C
Toronto
Saturday, November 15, 2025
spot_img
HomeਕੈਨੇਡਾFrontਫਿਰੋਜ਼ਪੁਰ ’ਚ ਭਿਆਨਕ ਸੜਕ ਹਾਦਸਾ-10 ਮੌਤਾਂ

ਫਿਰੋਜ਼ਪੁਰ ’ਚ ਭਿਆਨਕ ਸੜਕ ਹਾਦਸਾ-10 ਮੌਤਾਂ

ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਕਰਵਾਇਆ ਗਿਆ ਭਰਤੀ
ਫਿਰੋਜ਼ਪੁਰ/ਬਿਊਰੋ ਨਿਊਜ਼
ਫਿਰੋਜ਼ਪੁਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਗੁਰੂ ਹਰਸਹਾਏ ਦੇ ਨੇੜੇ ਗੋਲੂ ਕਾ ਮੋੜ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਕਾਰਨ 10 ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਕੈਂਟਰ ਦੇ ਟਾਇਰ ਫਟਣ ਕਾਰਨ ਵਾਪਰਿਆ, ਜਿਸ ਦੌਰਾਨ ਉਸਦਾ ਸੰਤੁਲਣ ਵਿਗੜ ਗਿਆ ਅਤੇ ਉਹ ਸਾਹਮਣੇ ਆ ਰਹੀ ਪਿਕਅੱਪ ਨਾਲ ਟਕਰਾ ਗਿਆ। ਇਹ ਟੱਕਰ ਐਨੀ ਭਿਆਨਕ ਸੀ ਕਿ ਪਿਕਅੱਪ ਵਿੱਚ ਸਵਾਰ ਬਹੁਤੇ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਿਕਅੱਪ ਵਿੱਚ ਸਵਾਰ ਸਾਰੇ ਵਿਅਕਤੀ ਜਲਾਲਾਬਾਦ ਦੇ ਇੱਕ ਪੈਲੇਸ ਵਿੱਚ ਵੇਟਰ ਦਾ ਕੰਮ ਕਰਕੇ ਵਾਪਸ ਆ ਰਹੇ ਸਨ। ਸਥਾਨਕ ਲੋਕਾਂ ਅਤੇ ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤਾ। ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
RELATED ARTICLES
POPULAR POSTS