9.4 C
Toronto
Friday, November 7, 2025
spot_img
HomeਕੈਨੇਡਾFrontਪੰਜਾਬ ਦੇ ਸਰਕਾਰੀ ਅਧਿਆਪਕ ਟ੍ਰੇਨਿੰਗ ਲਈ ਜਾਣਗੇ ਫਿਨਲੈਂਡ

ਪੰਜਾਬ ਦੇ ਸਰਕਾਰੀ ਅਧਿਆਪਕ ਟ੍ਰੇਨਿੰਗ ਲਈ ਜਾਣਗੇ ਫਿਨਲੈਂਡ

ਇੰਟਰਵਿਊ ਨਾਲ ਹੋਵੇਗੀ ਅਧਿਆਪਕਾਂ ਦੀ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਸੂਬੇ ਦੀ ਸਕੂਲੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸਦੇ ਤਹਿਤ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਚੁਣੇ ਗਏ ਸਰਕਾਰੀ ਅਧਿਆਪਕਾਂ ਨੂੰ ਫਿਨਲੈਂਡ ਦੀ ਟਰਕੂ ਯੂਨੀਵਰਸਿਟੀ ਵਿਚ ਭੇਜਿਆ ਜਾਵੇਗਾ ਤਾਂ ਜੋ ਉਥੋਂ ਦੇ ਪੜ੍ਹਾਉਣ ਦੇ ਤਰੀਕਿਆਂ ਨੂੰ ਸਮਝਿਆ ਜਾ ਸਕੇ। ਸਰਕਾਰ ਵਲੋਂ ਇਹ ਉਪਰਾਲਾ ਇਸ ਕਰਕੇ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਬੱਚੇ ਵੀ ਵਿਦੇਸ਼ਾਂ ਵਾਂਗ ਸਿੱਖਿਆ ਹਾਸਲ ਕਰ ਸਕਣ। ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਦੇ ਦੂਜੇ ਬੈਚ ਨੂੰ ਟਰਕੂ ਯੂਨੀਵਰਸਿਟੀ ਫਿਨਲੈਂਡ ਵਿਚ ਸਿਖਲਾਈ ਲਈ ਭੇਜਿਆ ਜਾਵੇਗਾ। ਇਸ ਤਿੰਨ ਹਫਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਪੰਜਾਬ ਵਿਚ ਇਕ ਹਫਤਾ ਅਤੇ ਫਿਰ ਫਿਨਲੈਂਡ ਵਿਚ ਦੋ ਹਫਤੇ ਸਿਖਲਾਈ ਦਿੱਤੀ ਜਾਵੇਗੀ। ਚਾਹਵਾਨ ਅਧਿਆਪਕਾਂ ਕੋਲੋਂ 2 ਫਰਵਰੀ ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ।
RELATED ARTICLES
POPULAR POSTS