5.2 C
Toronto
Tuesday, October 28, 2025
spot_img
HomeਕੈਨੇਡਾFrontਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਦੋਵੇਂ ਸਦਨਾਂ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਦੋਵੇਂ ਸਦਨਾਂ ਨੂੰ ਕੀਤਾ ਸੰਬੋਧਨ

ਭਲਕੇ 1 ਫਰਵਰੀ ਨੂੰ ਬਜਟ ਕੀਤਾ ਜਾਵੇਗਾ ਪੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼
18ਵੀਂ ਲੋਕ ਸਭਾ ਦੇ ਬਜਟ ਇਜਲਾਸ ਦਾ ਅੱਜ ਪਹਿਲਾ ਦਿਨ ਸੀ। ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ’ਚ ਸੰਸਦ ਦੇ ਦੋਵੇਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਨੂੰ ਸਾਂਝੇ ਤੌਰ ’ਤੇ ਸੰਬੋਧਨ ਕੀਤਾ। ਰਾਸ਼ਟਰਪਤੀ ਮੁਰਮੂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਯੋਜਨਾਵਾਂ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਆਯੂਸ਼ਮਾਨ ਯੋਜਨਾ ਦਾ ਬਹੁਤ ਫਾਇਦਾ ਮਿਲਿਆ ਹੈ ਅਤੇ ਛੋਟੇ ਕਾਰੋਬਾਰੀਆਂ ਦੇ ਲਈ ਕਰਜ਼ੇ ਦੀ ਲਿਮਿਟ ਦੁੱਗਣੀ ਹੋਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ 3 ਕਰੋੜ ਨਵੇਂ ਘਰ ਬਣਾਉਣ ਦਾ ਟੀਚਾ ਵੀ ਪੂਰਾ ਹੋ ਜਾਵੇਗਾ। ਰਾਸ਼ਟਰਪਤੀ ਨੇ ਕਿਹਾ ਕਿ ਸਰਕਾਰ ਤਿੰਨ ਗੁਣਾ ਤੇਜ਼ ਗਤੀ ਨਾਲ ਕੰਮ ਕਰ ਰਹੀ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਦਨ ਦੇ ਬਾਹਰ ਮੀਡੀਆ ਨੂੰ ਸੰਬੋਧਨ ਕੀਤਾ। ਪੀਐਮ ਨੇ ਕਿਹਾ ਕਿ ਇਸ ਬਜਟ ਇਜਲਾਸ ਵਿਚ ਕਈ ਇਤਿਹਾਸਕ ਬਿੱਲ ਪੇਸ਼ ਕੀਤੇ ਜਾਣਗੇ। ਧਿਆਨ ਰਹੇ ਕਿ ਭਲਕੇ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੇਂਦਰ ਸਰਕਾਰ ਦਾ ਬਜਟ ਪੇਸ਼ ਕੀਤਾ ਜਾਵੇਗਾ।
RELATED ARTICLES
POPULAR POSTS