9.6 C
Toronto
Saturday, November 8, 2025
spot_img
HomeਕੈਨੇਡਾFrontਟਰੰਪ ਨੇ ਪਰਵਾਸੀ ਹਿਰਾਸਤ ਕਾਨੂੰਨ ’ਤੇ ਕੀਤੇ ਦਸਤਖਤ

ਟਰੰਪ ਨੇ ਪਰਵਾਸੀ ਹਿਰਾਸਤ ਕਾਨੂੰਨ ’ਤੇ ਕੀਤੇ ਦਸਤਖਤ

ਗੈਰਕਾਨੂੰਨੀ ਪਰਵਾਸੀਆਂ ਨੂੰ ਸੁਣਵਾਈ ਤੋਂ ਪਹਿਲਾਂ ਹਿਰਾਸਤ ’ਚ ਰੱਖਿਆ ਜਾ ਸਕੇਗਾ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ਦੀ ਸੁਣਵਾਈ ਤੋਂ ਪਹਿਲਾਂ ਹਿਰਾਸਤ ਦੀ ਆਗਿਆ ਦੇਣ ਵਾਲੇ ਕਾਨੂੰਨ ’ਤੇ ਦਸਤਖਤ ਕਰ ਦਿੱਤੇ ਹਨ। ਇਹ ਕਾਨੂੰਨ ਚੋਰੀ ਜਾਂ ਹੋਰ ਅਪਰਾਧਾਂ ’ਚ ਸ਼ਾਮਲ ਗੈਰਕਾਨੂੰਨੀ ਪਰਵਾਸੀਆਂ ਨੂੰ ਸੁਣਵਾਈ ਤੋਂ ਪਹਿਲਾਂ ਹਿਰਾਸਤ ’ਚ ਰੱਖਣ ਦੀ ਆਗਿਆ ਦਿੰਦਾ ਹੈ। ਟਰੰਪ ਨੇ 20 ਜਨਵਰੀ ਨੂੰ ਕਾਰਜਭਾਰ ਸੰਭਾਲਣ ਮਗਰੋਂ ਪਹਿਲਾਂ ਬਿੱਲ ਵਜੋਂ ਇਸ ’ਤੇ ਦਸਤਖਤ ਕੀਤੇ ਸਨ। ਟਰੰਪ ਨੇ ਕਿਹਾ ਕਿ ਇਸ ਕਾਨੂੰਨ ਤਹਿਤ ਗ੍ਰਹਿ ਸੁਰੱਖਿਆ ਵਿਭਾਗ ਨੂੰ ਉਨ੍ਹਾਂ ਸਾਰੇ ਗੈਰਕਾਨੂੰਨੀ ਪਰਵਾਸੀਆਂ ਨੂੰ ਹਿਰਾਸਤ ’ਚ ਲੈਣ ਦਾ ਅਧਿਕਾਰ ਹੋਵੇਗਾ ਜਿਹੜੇ ਚੋਰੀ, ਸੰਨ੍ਹ ਲਾਉਣ, ਡਕੈਤੀ, ਪੁਲਿਸ ਅਧਿਕਾਰੀ ’ਤੇ ਹਮਲਾ, ਹੱਤਿਆ ਜਾਂ ਗੰਭੀਰ ਸੱਟ ਨਾਲ ਸਬੰਧਤ ਅਪਰਾਧਾਂ ਲਈ ਗਿ੍ਰਫਤਾਰ ਕੀਤੇ ਗਏ ਹਨ। ਧਿਆਨ ਰਹੇ ਕਿ ਇਹ ਕਾਨੂੰਨ ਜੌਰਜੀਆ ਦੀ 22 ਵਰ੍ਹਿਆਂ ਦੀ ਨਰਸਿੰਗ ਦੀ ਵਿਦਿਆਰਥਣ ਲੇਕਨ ਰਾਇਲੀ ਦੇ ਨਾਮ ’ਤੇ ਰੱਖਿਆ ਗਿਆ ਹੈ, ਜਿਸ ਦੀ ਇੱਕ ਗੈਰਕਾਨੂੰਨੀ ਪਰਵਾਸੀ ਨੇ ਹੱਤਿਆ ਕਰ ਦਿੱਤੀ ਸੀ।
RELATED ARTICLES
POPULAR POSTS