Breaking News
Home / ਕੈਨੇਡਾ / Front / ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ


ਕਿਹਾ : ਭਿ੍ਰਸ਼ਟਾਚਾਰ ਦੇ ਮਾਮਲੇ ’ਚ ਘਿਰਿਆ ਸਾਬਕਾ ਮੰਤਰੀ ਦਿੱਲੀ ’ਚ ਕਰ ਰਿਹਾ ਹੈ ਪ੍ਰਚਾਰ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਵਿਜੇ ਸਿੰਗਲਾ ’ਤੇ ਦਿੱਲੀ ਚੋਣਾਂ ਦੌਰਾਨ ਪਾਰਟੀ ਲਈ ਪ੍ਰਚਾਰ ਕਰਨ ਨੂੰ ਲੈ ਕੇ ਗੰਭੀਰ ਆਰੋਪ ਲਗਾਏ ਹਨ। ਪਰਗਟ ਸਿੰਘ ਨੇ ਆਰੋਪ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਬਣਦੇ ਹੀ ਮੰਤਰੀ ਵਿਜੇ ਸਿੰਗਲਾ ਨੂੰ ਭ੍ਹਿਸ਼ਟਾਚਾਰ ਦੇ ਆਰੋਪਾਂ ’ਚ ਗਿ੍ਰਫ਼ਤਾਰ ਕਰਵਾ ਦਿੱਤਾ ਸੀ। ਪਰਗਟ ਸਿੰਘ ਨੇ ਅੱਗੇ ਕਿਹਾ ਕਿ ਅੱਜ ਉਹੀ ਵਿਜੇ ਸਿੰਗਲਾ ਦਿੱਲੀ ’ਚ ਆਮ ਆਦਮੀ ਪਾਰਟੀ ਲਈ ਪ੍ਰਚਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਭਿ੍ਰਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦਾ ਦਾਅਵਾ ਕਰਦੀ ਹੈ ਤਾਂ ਆਪਣੀ ਵਿਜੀਲੈਂਸ ਟੀਮ ਦੀ ਰਿਪੋਰਟ ਲੈ ਜਾਣ ਅਤੇ ਉਕਤ ਰਿਪੋਰਟ ਨੂੰ ਦਿੱਲੀ ਦੀ ਜਨਤਾ ਦੇ ਸਾਹਮਣੇ ਰੱਖਣ, ਤਾਂ ਜੋ ਦਿੱਲੀ ਦੇ ਲੋਕਾਂ ਨੂੰ ਪਤਾ ਚਲ ਸਕੇ ਵਿਜੇ ਸਿੰਗਲਾ ਦੇ ਖਿਲਾਫ ਤੁਹਾਡੇ ਵੱਲੋਂ ਕੀ ਕਾਰਵਾਈ ਕੀਤੀ ਗਈ ਸੀ ਅਤੇ ਕੀ ਕੇਸ ਬਣਾਇਆ ਗਿਆ ਸੀ। ਪਰਗਟ ਸਿੰਘ ਨੇ ਕਿਹਾ ਕਿ ਸੱਚ ਸਾਹਮਣੇ ਆਉਣ ਦਿਓ ਤਾਂ ਜੋ ਪਤਾ ਚੱਲ ਸਕੇ ਕਿ ਵਿਜੇ ਸਿੰਗਲਾ ਭਿ੍ਰਸ਼ਟ ਸੀ ਜਾਂ ਫਿਰ ਲੋਕਾਂ ਨੂੰ ਹੀ ਮੂਰਖ ਬਣਾਇਆ ਗਿਆ ਸੀ।

Check Also

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸਾਲ 2025 ਲਈ ਆਮ ਬਜਟ ਕੀਤਾ ਪੇਸ਼

12 ਲੱਖ 75 ਹਜ਼ਾਰ ਰੁਪਏ ਤੱਕ ਦੀ ਆਮਦਨ ਕੀਤੀ ਟੈਕਸ ਫਰੀ ਨਵੀਂ ਦਿੱਲੀ/ਬਿਊਰੋ ਨਿਊਜ਼ : …