Breaking News
Home / ਕੈਨੇਡਾ / Front / ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੰਜਾਬ ਸਰਕਾਰ ਅਤੇ ਸੰਸਦ ਮੈਂਬਰ ਚੰਨੀ ’ਤੇ ਲਗਾਏ ਗੰਭੀਰ ਆਰੋਪ

ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੰਜਾਬ ਸਰਕਾਰ ਅਤੇ ਸੰਸਦ ਮੈਂਬਰ ਚੰਨੀ ’ਤੇ ਲਗਾਏ ਗੰਭੀਰ ਆਰੋਪ


ਕਿਹਾ : ਰਾਜਨੀਤਿਕ ਆਗੂਆਂ ਦੀ ਸ਼ਹਿ ’ਤੇ ਜਲੰਧਰ ’ਚ ਸ਼ਰ੍ਹੇਆਮ ਵਿਕ ਰਿਹਾ ਹੈ ਨਸ਼ਾ
ਜਲੰਧਰ/ਬਿਊਰੋ ਨਿਊਜ਼ : ਸਾਬਕਾ ਵਿਧਾਇਕ ਅਤੇ ਸੀਨੀਅਰ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਜਲੰਧਰ ’ਚ ਸ਼ਰ੍ਹੇਆਮ ਹੋ ਰਹੀ ਨਸ਼ੇ ਦੀ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ’ਤੇ ਗੰਭੀਰ ਆਰੋਪ ਲਗਾਏ। ਸ਼ੀਤਲ ਅੰਗੁਰਾਲ ਨੇ ਕਿਹਾ ਕਿ ਸ਼ਹਿਰ ਦੀ ਹਰ ਗਲੀ ’ਚ ਨਸ਼ਾ ਵਿਕ ਰਿਹਾ ਹੈ ਅਤੇ ਇਸ ਦੇ ਪਿੱਛੇ ਰਾਜਨੀਤਿਕ ਲੋਕਾਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਜਲੰਧਰ ’ਚ ਲੰਘੇ ਦਿਨਾਂ ਦੌਰਾਨ ਨਸ਼ੇ ਕਾਰਨ ਕਈ ਬੱਚਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਇਹ ਨਸ਼ਾ ਸਿਆਸੀ ਲੀਡਰ ਵਿਕਵਾ ਰਹੇ ਹਨ। ਪਰ ਪੰਜਾਬ ਦੀ ਮੌਜੂਦਾ ਸਰਕਾਰ ਦਿੱਲੀ ਚੋਣਾਂ ਵਿਚ ਰੁੱਝੀ ਹੋਈ ਹੈ ਕਿਉਂਕਿ ਉਨ੍ਹਾਂ ਨੂੰ ਪੰਜਾਬ ਨਾਲੋਂ ਦਿੱਲੀ ਦੀ ਜ਼ਿਆਦਾ ਜ਼ਰੂਰਤ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਲੰਧਰ ’ਚ ਜਾਂ ਤਾਂ ਨਸ਼ਾ ਰਹੇਗਾ ਜਾਂ ਫਿਰ ਚੰਨੀ ਰਹੇਗਾ। ਜਿਸ ਤੋਂ ਬਾਅਦ ਲੋਕਾਂ ਨੇ ਚੰਨੀ ਨੂੰ ਵੋਟਾਂ ਪਾਈਆਂ ਪ੍ਰੰਤੂ ਨਸ਼ੇ ਦੀ ਜਲੰਧਰ ’ਚ ਸਥਿਤੀ ਜਿਉਂ ਦੀ ਤਿਉਂ ਹੈ।

Check Also

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸਾਲ 2025 ਲਈ ਆਮ ਬਜਟ ਕੀਤਾ ਪੇਸ਼

12 ਲੱਖ 75 ਹਜ਼ਾਰ ਰੁਪਏ ਤੱਕ ਦੀ ਆਮਦਨ ਕੀਤੀ ਟੈਕਸ ਫਰੀ ਨਵੀਂ ਦਿੱਲੀ/ਬਿਊਰੋ ਨਿਊਜ਼ : …