ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਬਜਟ ਦੌਰਾਨ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਐਮ.ਐਸ.ਐਮ.ਈ. ਲਈ ਕਰਜ਼ਾ ਗਰੰਟੀ ਕਵਰ 5 ਕਰੋੜ ਰੁਪਏ ਤੋਂ ਵਧਾ ਕੇ 10 ਕਰੋੜ ਰੁਪਏ ਕੀਤਾ ਗਿਆ। ਇਸ ਤਹਿਤ 1.5 ਲੱਖ ਕਰੋੜ ਰੁਪਏ ਤੱਕ ਦਾ ਕਰਜ਼ਾ ਉਪਲਬਧ ਹੋਵੇਗਾ। ਸਟਾਰਟਅੱਪਸ ਲਈ ਕਰਜ਼ਾ 10 ਕਰੋੜ ਰੁਪਏ ਤੋਂ ਵਧਾ ਕੇ 20 ਕਰੋੜ ਰੁਪਏ ਕੀਤਾ ਜਾਵੇਗਾ ਤੇ ਗਰੰਟੀ ਫ਼ੀਸਾਂ ਵਿਚ ਵੀ ਕਮੀ ਹੋਵੇਗੀ। ਉਨ੍ਹਾਂ ਕਿਹਾ ਕਿ ਮੇਕ ਇਨ ਇੰਡੀਆ ਤਹਿਤ ਖਿਡੌਣਾ ਉਦਯੋਗ ਲਈ ਇਕ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਜਾਵੇਗੀ। 23 ਆਈ.ਆਈ.ਟੀਜ਼ ਵਿਚ 1.35 ਲੱਖ ਵਿਦਿਆਰਥੀ ਹਨ , ਉਨ੍ਹਾਂ ਕਿਹਾ ਕਿ ਆਈ.ਆਈ.ਟੀ. ਪਟਨਾ ਦਾ ਵਿਸਥਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (19) ਦੀ ਪੜ੍ਹਾਈ ਲਈ 500 ਕਰੋੜ ਰੁਪਏ ਰਾਖ਼ਵੇਂ ਰੱਖਣ ਦਾ ਐਲਾਨ ਕੀਤਾ ਗਿਆ ਹੈ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …