ਕਿਹਾ : ਸਰਕਾਰ ਨੇ ਬਜਟ ਰਾਹੀਂ ਮੱਧ ਵਰਗੀ ਲੋਕਾਂ ਦੀ ਅਵਾਜ਼ ਸੁਣੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅਬਰਾਹਿਮ ਲਿੰਕਨ ਦੇ ਇਕ ਕਥਨ ਦੀ ਵਿਆਖਿਆ ਕਰਦੇ ਹੋਏ ਅੱਜ ਕੇਂਦਰੀ ਬਜਟ ਨੂੰ ‘ਲੋਕਾਂ ਵੱਲੋਂ, ਲੋਕਾਂ ਲਈ, ਲੋਕਾਂ ਦਾ’ ਬਜਟ ਦੱਸਿਆ। ਉਨ੍ਹਾਂ ਕਿਹਾ ਕਿ ਟੈਕਸਾਂ ਵਿੱਚ ਕਟੌਤੀ ਦਾ ਵਿਚਾਰ ਪੂਰੀ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੀ, ਪਰ ਇਸ ਲਈ ਨੌਕਰਸ਼ਾਹਾਂ ਨੂੰ ਮਨਾਉਣ ਵਿੱਚ ਸਮਾਂ ਲੱਗਾ। ਵਿੱਤ ਮੰਤਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਸੀਂ ਬਜਟ ਰਾਹੀਂ ਮੱਧ ਵਰਗ ਦੀ ਆਵਾਜ਼ ਸੁਣੀ ਹੈ, ਜੋ ਇਮਾਨਦਾਰ ਟੈਕਸਦਾਤਾ ਹੋਣ ਦੇ ਬਾਵਜੂਦ ਆਪਣੀਆਂ ਇੱਛਾਵਾਂ ਪੂਰੀਆਂ ਨਾ ਹੋਣ ਦੀ ਸ਼ਿਕਾਇਤ ਕਰ ਰਹੇ ਸਨ। ਜਿਕਰਯੋਗ ਹੈ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਵੱਲੋਂ 1 ਫਰਵਰੀ ਨੂੰ ਆਮ ਬਜਟ ਪੇਸ਼ ਕੀਤਾ ਗਿਆ ਸੀ। ਬਜਟ ਦੌਰਾਨ ਟੈਕਸ ਭਰਨ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਗਈ ਸੀ।
Check Also
ਪੰਜਾਬ ਸਰਕਾਰ ਵੱਲੋਂ 36 ਸਕੂਲ ਪਿ੍ਰੰਸੀਪਲਾਂ ਦਾ 7ਵਾਂ ਬੈਚ ਭੇਜਿਆ ਜਾਵੇਗਾ ਸਿੰਘਾਪੁਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ …