ਕਿਹਾ : ਬਜਟ ਕਾਰਨ ਪੰਜਾਬ ਦੀ ਖੇਤੀਬਾੜੀ ਪਈ ਖ਼ਤਰੇ ਵਿੱਚ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵਿੱਤੀ ਵਰ੍ਹੇ 2025-26 ਦੇ ਬਜਟ ਵਿੱਚ ਦੇਸ਼ ਦੇ ਇੱਕਸਾਰ ਵਿਕਾਸ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਬਜਟ ਸਿਰਫ਼ ਦਿਖਾਵਾ ਹੈ ਅਤੇ ਇਸ ਵਿਚ ਪੰਜਾਬ ਲਈ ਕੁੱਝ ਵੀ ਨਹੀਂ। ਇਸ ਵਿਚ ਸਿਰਫ ਚੋਣਾਂ ਵਾਲੇ ਰਾਜਾਂ ’ਤੇ ਹੀ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਅਤੇ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ ਸਮੇਤ ਹੋਰ ਮੰਗਾਂ ਨੂੰ ਅਣਗੌਲਿਆਂ ਕਰ ਕੇ ਖੇਤੀਬਾੜੀ ਅਰਥਚਾਰੇ ਨੂੰ ਖ਼ਤਰੇ ਵਿਚ ਪਾ ਦਿੱਤਾ ਹੈ। ਕੇਂਦਰ ਨੇ ਬਜਟ ਵਿੱਚ ਸਾਰਾ ਜ਼ੋਰ ਬਿਹਾਰ ਤੇ ਅਸਾਮ ’ਤੇ ਲਗਾ ਦਿੱਤਾ ਹੈ, ਜਦਕਿ ਪੰਜਾਬ ਵਰਗੇ ਅਹਿਮ ਸੂਬਿਆਂ ਨੂੰ ਕੁੱਝ ਨਹੀਂ ਦਿੱਤਾ ਗਿਆ। ਇਸੇ ਤਰ੍ਹਾਂ ਪੀਐੱਮ ਫਸਲ ਬੀਮਾ ਯੋਜਨਾ ਬਾਰੇ ਵੀ ਕੁਝ ਨਹੀਂ ਕਿਹਾ ਗਿਆ ਅਤੇ ਕਿਸਾਨਾਂ ਨੂੰ ਝੋਨੇ ਦੇ ਫਸਲੀ ਚੱਕਰ ’ਚੋਂ ਕੱਢਣ ਵਾਸਤੇ ਵੀ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ ਗਿਆ।
Check Also
ਪੰਜਾਬ ਸਰਕਾਰ ਵੱਲੋਂ 36 ਸਕੂਲ ਪਿ੍ਰੰਸੀਪਲਾਂ ਦਾ 7ਵਾਂ ਬੈਚ ਭੇਜਿਆ ਜਾਵੇਗਾ ਸਿੰਘਾਪੁਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ …