Breaking News
Home / ਕੈਨੇਡਾ / Front / ਪੰਜਾਬ ਸਰਕਾਰ ਵੱਲੋਂ 36 ਸਕੂਲ ਪਿ੍ਰੰਸੀਪਲਾਂ ਦਾ 7ਵਾਂ ਬੈਚ ਭੇਜਿਆ ਜਾਵੇਗਾ ਸਿੰਘਾਪੁਰ

ਪੰਜਾਬ ਸਰਕਾਰ ਵੱਲੋਂ 36 ਸਕੂਲ ਪਿ੍ਰੰਸੀਪਲਾਂ ਦਾ 7ਵਾਂ ਬੈਚ ਭੇਜਿਆ ਜਾਵੇਗਾ ਸਿੰਘਾਪੁਰ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਕੂਲਾਂ ਦਾ ਸਿੱਖਿਆ ਹੋਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ 36 ਸਕੂਲ ਪਿ੍ਰੰਸੀਪਲਾਂ ਨੂੰ ਟੇ੍ਰਨਿੰਗ ਲਈ ਸਿੰਘਾਪੁਰ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ 198 ਪਿ੍ਰੰਸੀਪਲ ਅਤੇ ਸਿੱਖਿਆ ਅਧਿਕਾਰੀ ਸਿੰਘਾਪੁਰ ਦੀ ਪਿੰ੍ਰਸੀਪਲਜ਼ ਅਕੈਡਮੀ ਤੋਂ ਸਿਖਲਾਈ ਲੈ ਚੁੱਕੇ ਹਨ। ਇਸ ਪ੍ਰੋਗਰਾਮ ਤਹਿਤ ਹੁਣ 36 ਪਿ੍ਰੰਸੀਪਲਾਂ ਦਾ 7ਵਾਂ ਬੈਚ ਮਾਰਚ ਵਿਚ ਸਿੰਗਾਪੁਰ ਭੇਜਿਆ ਜਾਵੇਗਾ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ’ਚ ਵੱਖ-ਵੱਖ ਪੱਧਰਾਂ ’ਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਨ ਲਈ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਵਿਖੇ ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈਲ ਸਥਾਪਿਤ ਕੀਤਾ ਗਿਆ ਹੈ।

Check Also

ਮੁੱਖ ਮੰਤਰੀ ਭਗਵੰਤ ਨੇ ਕੇਂਦਰ ’ਤੇ ਪੰਜਾਬ ਨਾਲ ਮਤਰੇਈ ਵਾਲਾ ਸਲੂਕ ਕਰਨ ਦਾ ਲਗਾਇਆ ਆਰੋਪ

ਕਿਹਾ : ਕੇਂਦਰ ਬਜਟ ’ਚ ਪੰਜਾਬ ਨੂੰ ਅਣਗੌਲਿਆ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ …