ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਜਰੀਵਾਲ ਤੇ ਸਿਸੋਦੀਆ ਨੂੰ ‘ਬੜੇ ਮੀਆਂ ਤੇ ਛੋਟੇ ਮੀਆਂ’ ਦੱਸਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਵਿਧਾਨ ਸਭਾ ਚੋਣਾਂ ਦੇ ਮੌਸਮ ਦੌਰਾਨ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਇਕ ਦੂਜੇ ਖਿਲਾਫ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ। ਇਸਦੇ ਚੱਲਦਿਆਂ ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਦੀਆਂ ਡਬਲ ਇੰਜਣ ਸਰਕਾਰਾਂ ਵਾਲੇ ਰਾਜਾਂ ਨੇ ਪਿਛਲੇ ਦਸ ਸਾਲ ਵਿਚ ਬਹੁਤ ਤਰੱਕੀ ਕੀਤੀ ਹੈ, ਪਰ ਦਿੱਲੀ ਪਿੱਛੇ ਰਹਿ ਗਿਆ ਕਿਉਂਕਿ ਇੱਥੇ ਆਮ ਆਦਮੀ ਪਾਰਟੀ ਬਹਾਨੇ ਘੜਦੀ ਤੇ ਕੇਂਦਰ ਸਰਕਾਰ ਨਾਲ ਲੜਦੀ ਰਹੀ ਹੈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ‘ਆਪ’ ਆਗੂ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਡਿਪਟੀ ਮਨੀਸ਼ ਸਿਸੋਦੀਆ ਨੂੰ ‘ਬੜੇ ਮੀਆਂ ਤੇ ਛੋਟੇ ਮੀਆਂ’ ਦੱਸਿਆ। ਉਨ੍ਹਾਂ ਦੋਵਾਂ ’ਤੇ ਦਿੱਲੀ ਨੂੰ ਲੁੱਟਣ ਦਾ ਆਰੋਪ ਵੀ ਲਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨਾਲ ਝੂਠ ਬੋਲਿਆ ਤੇ ਉਨ੍ਹਾਂ ਨੂੰ ਸਿਰਫ ਕੂੜੇ ਦੇ ਢੇਰ, ਜ਼ਹਿਰੀਲਾ ਪਾਣੀ ਤੇ ਭਿ੍ਰਸ਼ਟਾਚਾਰ ਹੀ ਦਿੱਤਾ।