ਕਿਹਾ : ਗੈਰਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਨ ਦੀ ਬਜਾਏ ਕੰਮ ਦਿੱਤਾ ਜਾਵੇ
ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਅਮਰੀਕਾ ’ਚ ਰਹਿੰਦੇ ਗੈਰ ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਨ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਵਾਲ ਚੁੱਕੇ ਹਨ। ਐਨ ਆਰ ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਟਰੰਪ ਸਰਕਾਰ ਗੈਰ ਕਾਨੂੰਨੀ ਭਾਰਤੀਆਂ ਖ਼ਾਸਕਰ ਪੰਜਾਬੀਆਂ ਨੂੰ ਜੇਲ੍ਹਾਂ ਵਿਚ ਡੱਕਣ ਜਾਂ ਡਿਪੋਰਟ ਕਰਨ ਦੀ ਬਜਾਏ, ਉਨ੍ਹਾਂ ਨੂੰ ਅਮਰੀਕਾ ਵਿਚ ਸੈੱਟ ਕਰੇ ਅਤੇ ਉਨ੍ਹਾਂ ਨੂੰ ਕੰਮ ਦੇਵੇ। ਧਾਲੀਵਾਲ ਨੇ ਕਿਹਾ ਕਿ ਪੰਜਾਬੀ ਨੌਜਵਾਨਾਂ ਨੂੰ ਜੇਲ੍ਹਾਂ ਵਿਚ ਡੱਕਣ ਦੇ ਮਾਮਲੇ ਨੂੰ ਲੈ ਕੇ ਉਹ ਅਗਲੇ ਹਫ਼ਤੇ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਧਾਲੀਵਾਲ ਨੇ ਭਾਰਤੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਣ।
Home / ਕੈਨੇਡਾ / Front / ਕੈਬਨਿਟ ਮੰਤਰੀ ਧਾਲੀਵਾਲ ਨੇ ਭਾਰਤੀ ਨੌਜਵਾਨਾਂ ਨੂੰ ਅਮਰੀਕਾ ਤੋਂ ਡਿਪੋਰਟ ਕਰਨ ’ਤੇ ਚੁੱਕੇ ਸਵਾਲ
Check Also
ਦਿੱਲੀ ’ਚ ਵਿਧਾਨ ਸਭਾ ਲਈ ਵੋਟਾਂ ਭਲਕੇ-ਨਤੀਜੇ 8 ਫਰਵਰੀ ਨੂੰ
‘ਆਪ’, ਭਾਜਪਾ ਅਤੇ ਕਾਂਗਰਸ ਵਿਚਾਲੇ ਹੋਵੇਗਾ ਚੋਣ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਭਲਕੇ …