28.1 C
Toronto
Sunday, October 5, 2025
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ


ਸੂਬੇ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਹੋਈ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਸਕੱਤਰ ਕੇਆਈਪੀ ਸਿੰਘ, ਡੀਜੀਪੀ ਗੌਰਵ ਯਾਦਵ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਮੌਜੂਦ ਸਨ। ਮੀਟਿੰਗ ਦੌਰਾਨ ਕਾਨੂੰਨ ਵਿਵਸਥਾ, ਨਸ਼ਿਆਂ ਅਤੇ ਭਿ੍ਰਸ਼ਟਾਚਾਰ ’ਤੇ ਰੋਕ ਲਗਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਦੇ ਖਿਲਾਫ਼ ਅਪਣਾਈ ਜਾਣ ਵਾਲੀ ਜ਼ੀਰੋ ਟੌਲਰੈਂਸ ਦੀ ਨੀਤੀ ਨੂੰ ਦੁਹਰਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਹਦਾਇਤ ਕੀਤੀ ਉਹ ਜ਼ਿਆਦਾ ਤੋਂ ਜ਼ਿਆਦਾ ਫੀਲਡ ਵਿਚ ਉਤਰਨ, ਥਾਣਿਆਂ ਦੀ ਚੈਕਿੰਗ ਕਰਨ ਅਤੇ ਲੋਕਾਂ ਨਾਲ ਸੰਪਰਕ ਵਧਾੳਣ ਦੀ ਕੋਸ਼ਿਸ਼ ਕਰਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ’ਚ 10 ਹਜ਼ਾਰ ਹੋਰ ਭਰਤੀਆਂ ਕਰਨ ਦਾ ਵੀ ਐਲਾਨ ਕੀਤਾ ਗਿਆ।

RELATED ARTICLES
POPULAR POSTS