Breaking News
Home / ਕੈਨੇਡਾ / Front / ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਅੰਮਿ੍ਤਸਰ ਪਹੁੰਚੇਗਾ

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਅੰਮਿ੍ਤਸਰ ਪਹੁੰਚੇਗਾ

ਡੋਨਾਲਡ ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ਖਿਲਾਫ ਸ਼ੁਰੂ ਕੀਤੀ ਕਾਰਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ਦੇ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸਦੇ ਚੱਲਦਿਆਂ ਅਮਰੀਕਾ ਤੋਂ 205 ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ ਅਤੇ ਇਨ੍ਹਾਂ ਭਾਰਤੀਆਂ ਨੂੰ ਲਿਆ ਰਿਹਾ ਜਹਾਜ਼ ਬੁੱਧਵਾਰ ਸਵੇਰੇ 9 ਵਜੇ ਦੇ ਕਰੀਬ ਅੰਮਿ੍ਰਤਸਰ ਪਹੁੰਚ ਜਾਵੇਗਾ। ਦੱਸਿਆ ਗਿਆ ਕਿ ਇਹ ਸਾਰੇ 205 ਵਿਅਕਤੀ ਗੈਰਕਾਨੂੰਨੀ ਤੌਰ ’ਤੇ ਅਮਰੀਕਾ ਵਿਚ ਰਹਿ ਰਹੇ ਸਨ। ਜਾਣਕਾਰੀ ਮਿਲ ਰਹੀ ਹੈ ਕਿ ਜਿਹੜੇ 205 ਭਾਰਤੀਆਂ ਨੂੰ ਅਮਰੀਕਾ ਨੇ ਵਾਪਸ ਭੇਜਿਆ ਹੈ, ਉਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਨੇੜਲੇ ਸੂਬਿਆਂ ਨਾਲ ਸਬੰਧਤ ਹਨ। ਦੱਸਣਯੋਗ ਹੈ ਕਿ ਡੋਨਾਲਡ ਟਰੰਪ ਨੇ ਅਮਰੀਕਾ ਵਿਚੋਂ ਗੈਰਕਾਨੂੰਨੀ ਪਰਵਾਸੀਆਂ ਨੂੰ ਬਾਹਰ ਕੱਢਣ ਦਾ ਦੇਸ਼ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ। ਟਰੰਪ ਪ੍ਰਸ਼ਾਸਨ ਗੈਰਕਾਨੂੰਨੀ ਪਰਵਾਸੀਆਂ ਬਾਰੇ ਸ਼ਹਿਣਸ਼ੀਲਤਾ ਦੀ ਨੀਤੀ ਅਪਣਾ ਰਿਹਾ ਹੈ, ਜਿਸ ਨਾਲ ਭਵਿੱਖ ਵਿਚ ਹੋਰ ਪਰਵਾਸੀਆਂ ਨੂੰ ਡਿਪੋਰਟ ਕੀਤੇ ਜਾਣ ਦੀ ਸੰਭਾਵਨਾ ਜਤਾਈ ਗਈ ਹੈ।

Check Also

ਪੰਜਾਬ ਨੂੰ ਮਿਲੇ ਦੋ ਨਵੇਂ ਸੂਚਨਾ ਕਮਿਸ਼ਨਰ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਅਹੁਦੇ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਸੂਚਨਾ …