ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਅੱਜ ਵੋਟਾਂ ਪਾਉਣ ਦਾ ਕੰਮ ਛੋਟੀਆਂ-ਮੋਟੀਆਂ ਝੜਪਾਂ ਨੂੰ ਛੱਡ ਕੇ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। ਜਦਕਿ ‘ਆਪ’ ਅਤੇ ਭਾਜਪਾ ਨੇ ਇਕ-ਦੂਜੇ ’ਤੇ ਫਰਜੀ ਵੋਟਾਂ ਪਾਉਣ ਦੇ ਆਰੋਪ ਵੀ ਲਗਾਏ। ਇਨ੍ਹਾਂ ਚੋਣਾਂ ਦੇ ਨਤੀਜੇ ਆਉਂਦੀ 8 ਫਰਵਰੀ ਨੂੰ ਐਲਾਨੇ ਜਾਣਗੇ। ਦਿੱਲੀ ਵਿਧਾਨ ਸਭਾ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਮੁੱਖ ਮੁਕਾਬਲਾ ਸੱਤਾਧਾਰੀ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਦਰਮਿਆਨ ਦੇਖਿਆ ਜਾ ਰਿਹਾ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਲਈ ਇਹ ਚੋਣਾਂ ਪ੍ਰੀਖਿਆ ਦੀ ਘੜੀ ਹੈ ਕਿਉਂਕਿ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ’ਤੇ ਪਿਛਲੇ 10 ਸਾਲਾਂ ਤੋਂ ਲਗਾਤਾਰ ਕਾਬਜ਼ ਚੱਲੀ ਆ ਰਹੀ ਹੈ। ਜਦਕਿ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਵੱਲੋਂ ਆਪਣੀ-ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਦਿੱਲੀ ਵਿਧਾਨ ਸਭਾ ਦਾ ਕਾਰਜਕਾਲ ਵੀ ਫਰਵਰੀ ਮਹੀਨੇ ਹੀ ਖਤਮ ਹੋਣ ਜਾ ਰਿਹਾ ਹੈ ਅਤੇ ਉਸ ਤੋਂ ਪਹਿਲਾਂ ਪਹਿਲਾਂ ਦਿੱਲੀ ਵਿਚ ਨਵੀਂ ਸਰਕਾਰ ਬਣ ਜਾਵੇਗੀ।
Check Also
ਆਮ ਆਦਮੀ ਪਾਰਟੀ ਦੇ ਪਦਮਜੀਤ ਮਹਿਤਾ ਬਣੇ ਨਗਰ ਨਿਗਮ ਬਠਿੰਡਾ ਦੇ ਮੇਅਰ
ਅਮਨ ਅਰੋੜਾ ਨੇ ਬਠਿੰਡਾ ਪੁੱਜ ਕੇ ਨਵੇਂ ਮੇਅਰ ਨੂੰ ਦਿੱਤੀ ਵਧਾਈ ਬਠਿੰਡਾ/ਬਿਊਰੋ ਨਿਊਜ਼ ਨਗਰ ਨਿਗਮ …