Breaking News
Home / ਕੈਨੇਡਾ / Front / ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਆਪਣੇ ਵਤਨ ਪਹੁੰਚੇ

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਆਪਣੇ ਵਤਨ ਪਹੁੰਚੇ


ਅਮਰੀਕੀ ਫੌਜ ਦੇ ਜਹਾਜ਼ ਰਾਹੀਂ ਅੰਮਿ੍ਰਤਸਰ ਏਅਰਪੋਰਟ ’ਤੇ ਪੁੱਜੇ 104 ਭਾਰਤੀ
ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਦੀ ਅੱਜ ਵਤਨ ਵਾਪਸੀ ਹੋ ਗਈ ਹੈ। ਅਮਰੀਕੀ ਫੌਜ ਦਾ ਜ਼ਹਾਜ਼ ਸੀ-17 ਇਨ੍ਹਾਂ ਭਾਰਤੀਆਂ ਨੂੰ ਲੈ ਕੇ ਅੰਮਿ੍ਰਤਸਰ ਏਅਰਪੋਰਟ ’ਤੇ ਪਹੰੁਚਿਆ। ਡਿਪੋਰਟ ਹੋ ਕੇ ਵਤਨ ਪਹੁੰਚਣ ਵਾਲਿਆਂ ’ਚ ਪੰਜਾਬ ਦੇ 30, ਹਰਿਆਣਾ ਅਤੇ ਗੁਜਰਾਤ ਦੇ 33-33, ਮਹਾਰਾਸ਼ਟਰ ਦੇ 3 ਜਦਕਿ ਯੂਪੀ ਅਤੇ ਚੰਡੀਗੜ੍ਹ ਦੇ 2-2 ਵਿਅਕਤੀ ਸ਼ਾਮਲ ਹਨ। ਏਅਰਪੋਰਟ ’ਤੇ ਵੈਰੀਫਿਕੇਸ਼ਨ, ਇਮੀਗ੍ਰੇਸ਼ਨ ਅਤੇ ਕਸਟਮ ਅਧਿਕਾਰੀਆਂ ਦੀ ਕਲੀਅਰੈਂਸ ਤੋਂ ਬਾਅਦ ਇਨ੍ਹਾਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪੰਜਾਬ ਪੁਲਿਸ ਇਨ੍ਹਾਂ ਨੂੰ ਬੱਸਾਂ ਰਾਹੀਂ ਆਪਣੇ-ਆਪਣੇ ਟਿਕਾਣੇ ’ਤੇ ਭੇਜੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 205 ਭਾਰਤੀ ਨੂੰ ਡਿਪੋਰਟ ਕਰਨ ਦੀ ਖਬਰ ਸਾਹਮਣੇ ਆਈ ਸੀ ਪ੍ਰੰਤੂ ਅੱਜ 104 ਭਾਰਤੀ ਹੀ ਅੰਮਿ੍ਰਤਸਰ ਏਅਰਪੋਰਟ ’ਤੇ ਪਹੁੰਚੇ। ਬਾਕੀ ਬਚੇ ਭਾਰਤੀਆਂ ਨੂੰ ਕਦੋਂ ਡਿਪੋਰਟ ਕੀਤਾ ਜਾਵੇਗਾ ਇਸ ਸਬੰਧੀ ਕੋਈ ਜਾਣਕਾਰੀ ਹਾਸਲ ਨਹੀਂ ਹੋ ਸਕੀ। ਧਿਆਨ ਰਹੇ ਕਿ ਡੋਨਾਲਡ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅਮਰੀਕਾ ’ਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਨੂੰ ਡਿਪੋਰਟ ਕਰਨ ਦਾ ਹੁਕਮ ਦਿੱਤਾ ਸੀ।

Check Also

ਸੰਸਦ ਮੈਂਬਰਾਂ ਦੀ ਤਨਖਾਹ 24% ਵਧੀ

ਹਰ ਸੰਸਦ ਮੈਂਬਰ ਨੂੰ ਹੁਣ ਹਰ ਮਹੀਨੇ ਮਿਲਣਗੇ 1 ਲੱਖ 24 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ …