Breaking News
Home / ਕੈਨੇਡਾ / Front / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁੰਭ ਵਿੱਚ ਪਵਿੱਤਰ ਇਸ਼ਨਾਨ ਕੀਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁੰਭ ਵਿੱਚ ਪਵਿੱਤਰ ਇਸ਼ਨਾਨ ਕੀਤਾ

ਪ੍ਰਧਾਨ ਮੰਤਰੀ ਮੋਦੀ ਅੱਜ ਬੁੱਧਵਾਰ ਤੜਕੇ ਮਹਾਂ ਕੁੰਭ ਮੇਲੇ ਵਿੱਚ ਪਹੁੰਚੇ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੁੱਧਵਾਰ ਨੂੰ ਮਹਾਂ ਕੁੰਭ ਦੌਰਾਨ ਪ੍ਰਯਾਗਰਾਜ ਦੇ ਤਿ੍ਰਵੇਣੀ ਸੰਗਮ ਵਿੱਚ ਤੜਕੇ ਪਹੁੰਚ ਕੇ ਪਵਿੱਤਰ ਇਸ਼ਨਾਨ ਕੀਤਾ। ਮੋਦੀ ਨੇ ਇਸ਼ਨਾਨ ਕਰਨ ਤੋਂ ਬਾਅਦ ਸੂਰਜ ਨੂੰ ਅਰਘ ਵੀ ਦਿੱਤਾ। ਉਨ੍ਹਾਂ ਨੇ ਪੰਜ ਮਿੰਟ ਤੱਕ ਮੰਤਰ ਦਾ ਜਾਪ ਕਰਦੇ ਹੋਏ ਸੂਰਜ ਦੀ ਪੂਜਾ ਕੀਤੀ। ਪ੍ਰਧਾਨ ਮੰਤਰੀ ਮੋਦੀ ਦੇ ਨਾਲ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਸਨ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਦੇ ਅਨੁਸਾਰ 12 ਸਾਲਾਂ ਬਾਅਦ ਆਯੋਜਿਤ ਕੀਤੇ ਜਾ ਰਹੇ ਮਹਾਂ ਕੁੰਭ ਵਿੱਚ ਹੁਣ ਤੱਕ ਭਾਰਤ ਅਤੇ ਦੁਨੀਆ ਭਰ ਤੋਂ 38 ਕਰੋੜ ਤੋਂ ਵੱਧ ਸ਼ਰਧਾਲੂ ਪਹੁੰਚ ਚੁੱਕੇ ਹਨ। ਧਿਆਨ ਰਹੇ ਕਿ ਲੰਘੀ 13 ਜਨਵਰੀ ਨੂੰ ਸ਼ੁਰੂ ਹੋਇਆ ਕੁੰਭ ਮੇਲਾ 26 ਫਰਵਰੀ ਤੱਕ ਜਾਰੀ ਰਹੇਗਾ। ਇਸ ਸਮੇਂ ਦੌਰਾਨ ਵੱਖ-ਵੱਖ ਕੇਂਦਰੀ ਮੰਤਰੀ ਵੀ ਕੁੰਭ ਵਿਚ ਪਵਿੱਤਰ ਇਸ਼ਨਾਨ ਕਰ ਚੁੱਕੇ ਹਨ।

Check Also

ਆਮ ਆਦਮੀ ਪਾਰਟੀ ਦੇ ਪਦਮਜੀਤ ਮਹਿਤਾ ਬਣੇ ਨਗਰ ਨਿਗਮ ਬਠਿੰਡਾ ਦੇ ਮੇਅਰ

ਅਮਨ ਅਰੋੜਾ ਨੇ ਬਠਿੰਡਾ ਪੁੱਜ ਕੇ ਨਵੇਂ ਮੇਅਰ ਨੂੰ ਦਿੱਤੀ ਵਧਾਈ ਬਠਿੰਡਾ/ਬਿਊਰੋ ਨਿਊਜ਼ ਨਗਰ ਨਿਗਮ …