ਅਮਨ ਅਰੋੜਾ ਨੇ ਬਠਿੰਡਾ ਪੁੱਜ ਕੇ ਨਵੇਂ ਮੇਅਰ ਨੂੰ ਦਿੱਤੀ ਵਧਾਈ
ਬਠਿੰਡਾ/ਬਿਊਰੋ ਨਿਊਜ਼
ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਕਰੀਬ ਸਵਾ ਸਾਲ ਬਾਅਦ ਹੋਈ ਚੋਣ ਵਿਚ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰੀ ਹੈ। ਵਾਰਡ ਨੰਬਰ 48 ਤੋਂ ਉੱਪ-ਚੋਣ ਜਿੱਤ ਕੇ ਕੌਂਸਲਰ ਬਣੇ ‘ਆਪ’ ਦੇ ਪਦਮਜੀਤ ਮਹਿਤਾ 35 ਵੋਟਾਂ ਦੇ ਵੱਡੇ ਫਰਕ ਨਾਲ ਨਵੇਂ ਮੇਅਰ ਚੁਣੇ ਗਏ ਹਨ। ਉਹ ਪੰਜਾਬ ਕਿ੍ਰਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਦੇ ਸਪੁੱਤਰ ਹਨ। ਉਹ ਇੰਗਲੈਂਡ ਯੂਨੀਵਰਸਿਟੀ ਤੋਂ ਉੱਚ-ਵਿਦਿਅਕ ਹਾਸਿਲ ਹਨ ਤੇ ਪੰਜਾਬ ਨਹੀਂ ਸਗੋਂ ਭਾਰਤ ਅੰਦਰ ਸਭ ਤੋਂ ਘੱਟ ਉਮਰ ਦੇ ਮੇਅਰ ਬਣੇ ਹਨ। ਇਸੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਬਠਿੰਡਾ ਪੁੱਜੇ ਅਤੇ ਉਨ੍ਹਾਂ ਨੇ ਆਪ ਦੇ ਨਵੇਂ ਚੁਣੇ ਗਏ ਮੇਅਰ ਪਦਮਜੀਤ ਮਹਿਤਾ ਨੂੰ ਵਧਾਈ ਦਿੱਤੀ ਤੇ ਸਾਥ ਦੇਣ ਲਈ ਸਮੁੱਚੇ ਕੌਂਸਲਰਾਂ ਦਾ ਧੰਨਵਾਦ ਵੀ ਕੀਤਾ।