ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਹਾਂ ਪੰਚਾਇਤਾਂ ’ਚ ਸ਼ਾਮਲ ਹੋਣ ਦੀ ਕੀਤੀ ਜਾ ਰਹੀ ਹੈ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਕੁੱਝ ਦਿਨਾਂ ਮਗਰੋਂ ਇਕ ਸਾਲ ਪੂਰਾ ਹੋ ਜਾਵੇਗਾ। ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਕਿਸਾਨ ਜਥੇਬੰਦੀਆਂ ਨੇ 11 ਤੋਂ 13 ਫਰਵਰੀ ਤੱਕ ਤਿੰਨ ਮਹਾਂ ਪੰਚਾਇਤਾਂ ਕਰਨ ਦਾ ਫੈਸਲਾ ਕੀਤਾ ਹੈ। ਮਹਾਂ ਪੰਚਾਇਤਾਂ ਵਿਚ ਜ਼ਿਆਦਾ ਤੋਂ ਜ਼ਿਆਦਾ ਕਿਸਾਨਾਂ ਨੂੰ ਇਕੱਠੇ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਇਕਜੁੱਟ ਕੀਤਾ ਜਾ ਰਿਹਾ ਹੈ। ਮਹਾਂ ਪੰਚਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਿਸਾਨ ਟਰੈਕਟਰ ਟਰਾਲੀਆਂ ਅਤੇ ਰਾਸ਼ਨ ਸਮੇਤ ਦੋਵੇਂ ਬਾਰਡਰਾਂ ’ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਉਧਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਖਨੌਰੀ ਬਾਰਡਰ ’ਤੇ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ 73ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਇਸ ਤੋਂ ਇਲਾਵਾ 14 ਫਰਵਰੀ ਨੂੰ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਇਕ ਮੀਟਿੰਗ ਵੀ ਹੋਣ ਜਾ ਰਹੀ ਹੈ।
Check Also
ਗਿਆਨੀ ਰਘਬੀਰ ਸਿੰਘ ਨੇ ਕਿਹਾ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੋਵੇ
ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ …