ਅਕਾਲੀ-ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਹਮੇਸ਼ਾ ਅੱਖੋਂ ਪਰੋਖੇ ਕੀਤਾ : ਵੜੈਚ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ ਹੈ, ਜੋ ਸਰਕਾਰ ਦੀ ਮਾੜੀ ਮਾਰਕਿਟਿੰਗ ਨੀਤੀਆਂ ਦਾ ਸ਼ਿਕਾਰ ਹੋਏ ਹਨ ਤੇ ਜਿਨ੍ਹਾਂ ਦੀ ਆਲੂ ਦੀ ਫਸਲ ਬਾਰਸ਼ ਕਾਰਨ ਬਰਬਾਦ ਹੋਈ ਹੈ।ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 10 ਸਾਲ ਪੰਜਾਬ ਉੱਤੇ ਰਾਜ ਕੀਤਾ। ਇਨ੍ਹਾਂ 10 ਸਾਲਾਂ ਵਿੱਚ ਕਿਸਾਨਾਂ ਦੇ ਹਿੱਤਾਂ ਨੂੰ ਹਮੇਸ਼ਾਂ ਅੱਖੋਂ-ਪਰੋਖੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਅਜਿਹੀ ਕੋਈ ਵਿਊਂਤਬੰਦੀ ਨਹੀਂ ਕੀਤੀ ਜਿਸ ਨਾਲ ਵਾਧੂ ਉਤਪਾਦਨ ਹੋਣ ਉਤੇ ਕਿਸਾਨਾਂ ਨੂੰ ਨੁਕਸਾਨ ਹੋਣ ਦੀ ਬਜਾਏ ਫਾਇਦਾ ਹੋ ਸਕੇ। ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ ਦੀ ਤਰਜ਼ ਉੱਤੇ ਫਸਲ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …