ਪਟਿਆਲਾ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹਲਕਾ ਨਾਭਾ ਦੀਆਂ ਵੋਟਿੰਗ ਮਸ਼ੀਨਾਂ ਨੂੰ ਸਟਰੌਂਗ ਰੂਮ ਵਿਚੋਂ ਬਾਹਰ ਲਿਜਾਏ ਨਾਲ ਸਬੰਧਤ ਸ਼ਿਕਾਇਤ ਦਾ ਜਾਇਜ਼ਾ ਲੈਣ ਆਈ ਦੋ ਮੈਂਬਰੀ ਉੱਚ ਪੱਧਰੀ ਟੀਮ ਨੇ ઠਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੂੰ ઠਕਲੀਨ ਚਿੱਟ ਦੇ ਦਿੱਤੀ ਹੈ। ਟੀਮ ਵਿਚ ਸ਼ਾਮਲ ਹਿਮਾਚਲ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਨਰਿੰਦਰ ਚੌਹਾਨ ਅਤੇ ਐਨਸੀਟੀ ਦਿੱਲੀ ਦੇ ਵਧੀਕ ਚੋਣ ਅਧਿਕਾਰੀ ਰਾਜੇਸ਼ ਕੁਮਾਰ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਕੀਤੇ ਪ੍ਰਬੰਧਾਂ ‘ਤੇ ਤਸੱਲੀ ਜ਼ਾਹਰ ਕੀਤੀ ਹੈ। ਚੰਡੀਗੜ੍ਹ ਤੋਂ ਪਟਿਆਲਾ ਪੁੱਜੀ ਚੋਣ ਕਮਿਸ਼ਨ ਦੀ ਟੀਮ ਨੇ ਜ਼ਿਲ੍ਹਾ ਚੋਣ ਅਧਿਕਾਰੀ ਰਾਮਵੀਰ ਸਿੰਘ, ਐਸਐਸਪੀ ਡਾ. ਐਸ. ਭੂਪਤੀ, ਵਧੀਕ ਜ਼ਿਲ੍ਹਾ ਚੋਣ ઠਅਧਿਕਾਰੀ ਸੰਦੀਪ ਹੰਸ ਅਤੇ 8 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਚੋਣ ਲੜ ਰਹੇ ਸਿਆਸੀ ਦਲਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਸਟਰੌਂਗ ਰੂਮ ਸਰਕਾਰੀ ਫਿਜ਼ੀਕਲ ਕਾਲਜ ਦੇ ਜਿਮਨੇਜ਼ੀਅਮ ਹਾਲ ਦੀ ਪਹਿਲੀ ਮੰਜ਼ਿਲ ‘ਤੇ ਬਣਾਇਆ ਗਿਆ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …