Breaking News
Home / ਕੈਨੇਡਾ / Front / ਕੁਲਤਾਰ ਸਿੰਘ ਸੰਧਵਾਂ ਨੇ ਬਿ੍ਰਟੇਨ ਦੀ ਡਿਪਟੀ ਹਾਈ ਕਮਿਸ਼ਨਰ ਨਾਲ ਚੰਡੀਗੜ੍ਹ ’ਚ ਕੀਤੀ ਮੁਲਾਕਾਤ

ਕੁਲਤਾਰ ਸਿੰਘ ਸੰਧਵਾਂ ਨੇ ਬਿ੍ਰਟੇਨ ਦੀ ਡਿਪਟੀ ਹਾਈ ਕਮਿਸ਼ਨਰ ਨਾਲ ਚੰਡੀਗੜ੍ਹ ’ਚ ਕੀਤੀ ਮੁਲਾਕਾਤ

ਗੈਰਕਾਨੂੰਨੀ ਟਰੈਵਲ ਏਜੰਸੀਆਂ ਖਿਲਾਫ ਕਾਰਵਾਈ ਨੂੰ ਲੈ ਕੇ ਵੀ ਕੀਤੀ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿ੍ਰਟੇਨ ਦੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਬੇਟ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ ਹੈ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਹੈ। ਕੈਰੋਲੀਨ ਰੋਬੇਟ ਨੇ ਪੰਜਾਬ ਦੀ ਰਾਜਨੀਤਕ ਕਾਰਜ ਪ੍ਰਣਾਲੀ ਨੂੰ ਸਮਝਿਆ ਅਤੇ ਉਸ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ। ਧਿਆਨ ਰਹੇ ਕਿ ਕੈਰੋਲੀਨ ਫਰਾਂਸ, ਇੰਡੋਨੇਸ਼ੀਆ, ਬਹਾਮਾਸ ਅਤੇ ਹੈਤੀ ਵਰਗੇ ਦੇਸ਼ਾਂ ਵਿਚ ਕੰਮ ਕਰ ਚੁੱਕੇ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੈਰੋਲੀਨ ਨਾਲ ਪੰਜਾਬ ਦੀਆਂ ਸਬਜ਼ੀਆਂ ਅਤੇ ਫਲਾਂ ਦੇ ਨਿਰਯਾਤ ਦੇ ਮੁੱਦੇ ’ਤੇ ਚਰਚਾ ਕੀਤੀ ਅਤੇ ਉਨ੍ਹਾਂ ਕੋਲੋਂ ਸਹਿਯੋਗ ਵੀ ਮੰਗਿਆ ਤਾਂ ਕਿ ਪੰਜਾਬ ਦੇ ਕਿਸਾਨਾਂ ਨੂੰ ਇਸਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਸਬਜ਼ੀਆਂ ਅਤੇ ਫਲਾਂ ਦਾ ਸਵਾਦ ਦੁਨੀਆ ਵਿਚ ਕਿਤੇ ਵੀ ਨਹੀਂ ਮਿਲ ਸਕਦਾ। ਇਨ੍ਹਾਂ ਦੋਵਾਂ ਨੇ ਗੈਰਕਾਨੂੰਨੀ ਟਰੈਵਲ ਏਜੰਸੀਆਂ ਦੇ ਖਿਲਾਫ ਕਾਰਵਾਈ ਨੂੰ ਲੈ ਕੇ ਵੀ ਚਰਚਾ ਕੀਤੀ ਹੈ।

Check Also

ਗਿਆਨੀ ਰਘਬੀਰ ਸਿੰਘ ਨੇ ਕਿਹਾ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੋਵੇ

ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ …