ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਲੁਧਿਆਣਾ ਦੇ ਗਿੱਲ ਹਲਕੇ ਦੇ ਰਿਟਰਨਿੰਗ ਅਧਿਕਾਰੀ ਖ਼ਿਲਾਫ਼ ਮਸ਼ੀਨਾਂ ਨਾਲ ਛੇੜਛਾੜ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਆਪਣੀ ਸ਼ਿਕਾਇਤ ਵਿੱਚ ਆਖਿਆ ਹੈ ਕਿ ਗਗਨਦੀਪ ਸਿੰਘ ਵਿਰਕ ਆਪਣੇ ਸਾਥੀਆਂ ਸਮੇਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਬਣੇ ਸਟਰੌਂਗ ਰੂਮ ਦਾਖਲ ਹੋਏ ਸੀ। ਉਨ੍ਹਾਂ ਨੇ ਮਸ਼ੀਨਾਂ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਸੀ।
ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਬੁਲਾਰੇ ਦਰਸ਼ਨ ਸਿੰਘ ਸ਼ੰਕਰ ਨੇ ਆਖਿਆ ਕਿ ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਹੋਣ ਦੇ ਬਾਵਜੂਦ ਚੋਣ ਕਮਿਸ਼ਨ ਕੋਈ ਕਾਰਵਾਈ ਨਹੀਂ ਕਰ ਰਿਹਾ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਵੋਟਿੰਗ ਮਸ਼ੀਨਾਂ ਸਟਰੌਂਗ ਰੂਮ ਦੀ ਚੈਕਿੰਗ ਕੀਤੀ ਜਾ ਰਹੀ ਹੈ। ਚੇਤੇ ਰਹੇ ਕਿ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਸੀ ਕਿ ਪਟਿਆਲਾ ਵਿੱਚ ਕੁੱਝ ਅਫ਼ਸਰ ਸਟਰੌਂਗ ਰੂਮ ਵਿੱਚ ਪਈਆਂ ਮਸ਼ੀਨਾਂ ਨੂੰ ਚੁੱਕ ਕੇ ਲੈ ਜਾ ਰਹੇ ਹਨ। ਇਸ ਤੋਂ ਬਾਅਦ ਪਾਰਟੀ ਵੱਲੋਂ ਮੁੱਖ ਚੋਣ ਕਮਿਸ਼ਨ ਨੂੰ ਸ਼ਿਕਾਇਤ ਵੀ ਕੀਤੀ ਗਈ ਸੀ ਤੇ ਭਾਰਤੀ ਚੋਣ ਕਮਿਸ਼ਨ ਨੇ ਵਿਸ਼ੇਸ਼ ਟੀਮ ਨੂੰ ਜਾਂਚ ਲਈ ਪਟਿਆਲਾ ਭੇਜਿਆ ਅਤੇ ਜਾਂਚ ਤੋਂ ਬਾਅਦ ਕਿਸੇ ਤਰ੍ਹਾਂ ਦੀ ਖਾਮੀ ਨਹੀਂ ਪਾਈ ਗਈ ਤੇ ਆਪ ਦੇ ਇਤਰਾਜ਼ ਨੂੰ ਖਾਰਜ ਕਰ ਦਿੱਤਾ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …